ਪੂਰਨਮਾਸ਼ੀ ਦਾ ਦਿਹਾੜਾ ਗਊ ਸੇਵਾ ਸਮਿਤੀ ਨੇ ਗਊ ਪੂਜਾ ਨਾਲ ਮਨਾਇਆ
ਅਮਲੋਹ(ਅਜੇ ਕੁਮਾਰ)
ਗਊ ਸੇਵਾ ਸਮਿਤੀ ਅਮਲੋਹ ਵੱਲੋਂ ਸ੍ਰੀ ਸੰਗਮੇਸ਼ਵਰ ਗਊਸ਼ਾਲਾ ਅਮਲੋਹ ਵਿਚ ਸਮਿਤੀ ਦੇ ਪ੍ਰਧਾਨ ਭੂਸ਼ਨ ਸੂਦ ਦੀ ਅਗਵਾਈ ਹੇਠ ਪੂਰਨਮਾਸ਼ੀ ਦਾ ਦਿਹਾੜਾ ਗਊ ਪੂਜਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸਰਧਾਲੂਆਂ ਨੇ ਸਿਰਕਤ ਕੀਤੀ। ਪੂਜਾ ਦੀ ਰਸਮ ਸ੍ਰੀ ਰਾਮ ਮੰਦਰ ਕਮੇਟੀ ਦੇ ਪ੍ਰਧਾਨ ਸੋਹਨ ਲਾਲ ਅਬਰੋਲ ਅਤੇ ਉਨ੍ਹਾਂ ਦੇ ਪੁੱਤਰ ਵਿਨੋਦ ਅਬਰੋਲ ਨੇ ਕਰਵਾਈ। ਗਊਸ਼ਾਲਾ ਦੇ ਮੁੱਖ ਪੁਜਾਰੀ ਪੰਡਤ ਰਵਿੰਦਰ ਰਵੀ ਨੇ ਮੰਤਰਾਂ ਦਾ ਉਚਾਰਣ ਕੀਤਾ। ਪ੍ਰੋਗਰਾਮ ਵਿਚ ਗਊਸ਼ਾਲਾ ਅਮਲੋਹ ਦੇ ਪ੍ਰਧਾਨ ਸਿਵ ਕੁਮਾਰ ਗਰਗ, ਗਊ ਸੇਵਾ ਸਮਿਤੀ ਦੇ ਸਰਪਰਸਤ ਪ੍ਰੇਮ ਚੰਦ ਸ਼ਰਮਾ, ਜਨਰਲ ਸਕੱਤਰ ਮਾਸਟਰ ਰਜੇਸ਼ ਕੁਮਾਰ, ਮੀਤ ਪ੍ਰਧਾਨ ਐਸਡੀਓ ਸੰਜੀਵ ਧੀਰ, ਸ੍ਰੀ ਰਾਮ ਮੰਦਰ ਕਮੇਟੀ ਦੇ ਖਜ਼ਾਨਚੀ ਸਿਵ ਕੁਮਾਰ ਗੋਇਲ, ਐਡਵੋਕੇਟ ਮੋਹਿਤ ਪੁਰੀ, ਸੰਜੇ ਕੁਮਾਰ ਅਤੇ ਡਾ. ਮਨਿੰਦਰ ਮਨੀ ਆਦਿ ਹਾਜ਼ਰ ਸਨ। ਬਾਅਦ ਵਿਚ ਬਰਫ਼ੀ ਅਤੇ ਫ਼ਲਾਂ ਦਾ ਪ੍ਰਸ਼ਾਦ ਸਰਧਾਲੂਆਂ ਨੂੰ ਵੰਡਿਆ ਗਿਆ। ਸਮਿਤੀ ਦੇ ਪ੍ਰਧਾਨ ਭੂਸ਼ਨ ਸੂਦ ਅਤੇ ਸਰਪਰਸਤ ਪ੍ਰੇਮ ਚੰਦ ਸ਼ਰਮਾ ਨੇ ਦਸਿਆ ਕਿ ਸਮਿਤੀ ਵਲੋਂ ਹਰ ਮਹੀਨੇ ਦੀ ਪੂਰਨਮਾਸ਼ੀ ਅਤੇ ਮੱਸਿਆ ਮੌਕੇ ਗਊ ਪੂਜਾ ਕਰਵਾ ਕੇ ਨਗਰ ਖੇੜੇ ਦੀ ਖੁਸ਼ਹਾਲੀ ਦੀ ਅਰਦਾਸ ਕੀਤੀ ਜਾਦੀ ਹੈ। ਉਨ੍ਹਾਂ ਸੰਗਤਾਂ ਨੂੰ ਇਸ ਮੌਕੇ ਵੱਧ ਚੜ੍ਹ ਕੇ ਸਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਦਸਿਆ ਕਿ ਕੋਈ ਵੀ ਸਰਧਾਲੂ ਗਊ ਪੂਜਾ ਦੇ ਪ੍ਰੋਗਰਾਮ ਲਈ ਆਪਣਾ ਨਾਮ ਲਿਖਵਾ ਸਕਦਾ ਹੈ।
ਫ਼ੋਟੋ ਕੈਪਸਨ: ਸ੍ਰੀ ਰਾਮ ਮੰਦਰ ਕਮੇਟੀ ਦੇ ਪ੍ਰਧਾਨ ਸੋਹਨ ਲਾਲ ਅਬਰੋਲ, ਵਿਨੋਦ ਅਬਰੋਲ ਅਤੇ ਹੋਰ ਗਊ ਪੂਜਾ ਕਰਵਾਉਂਦੇ ਹੋਏ।