ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਲਸਾਨੀ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਸ਼ੀਸ ਗੰਜ ਸਮਾਪਤ♠
ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)
ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਜੋਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ 11 ਜੁਲਾਈ ਨੂੰ ਸੁਰੂ ਹੋਇਆ ਸੀ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਆਗਰਾ ਅਤੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੋਂਹੁੰਦਾ ਹੋਇਆ ਦਿੱਲੀ ਦੇ ਚਾਂਦਨੀ ਚੌਕ ਸਥਿਤ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਸੰਪੂਰਨ ਹੋਇਆ ਜਿਥੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਬਾਬਾ ਦਲਬਾਰਾ ਸਿੰਘ ਗੁਰਦੁਆਰਾ ਸ੍ਰੀ ਰੋਹੀਸਰ ਸਾਹਿਬ ਮਾਲੋਵਾਲ ਵਾਲਿਆਂ ਨੇ ਵੱਡੀ ਗਿਣਤੀ ਵਿਚ ਸੰਗਤਾਂ ਦੇ ਇਸ ਨਗਰ ਕੀਰਤਨ ਵਿਚ ਸਾਮਲ ਹੋਣ ‘ਤੇ ਧੰਨਵਾਦ ਕੀਤਾ। ਉਨ੍ਹਾਂ 5 ਪਿਆਰਿਆਂ ਅਤੇ ਹੋਰ ਸਖਸੀਅਤਾਂ ਦਾ ਵੀ ਸਨਮਾਨ ਕੀਤਾ। ਉਨ੍ਹਾਂ ਵੱਖ-ਵੱਖ ਥਾਵਾਂ ਉਪਰ ਇਸ ਨਗਰ ਕੀਰਤਨ ਦਾ ਸਵਾਗਤ ਕਰਨ ਲਈ ਪਹੁੰਚੀਆਂ ਸੰਗਤਾਂ, ਰਾਜਸੀ, ਧਾਰਮਿਕ ਅਤੇ ਸਮਾਜਿਕ ਆਗੂਆਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਉਪਰ ਚਲਦੇ ਹੋਏ ਮਾਨਵਤਾ ਦੀ ਸੇਵਾ ਲਈ ਅੱਗੇ ਆਉਂਣ ਅਤੇ ਆਪਣੀ ਨੇਕ ਕਮਾਈ ਵਿਚੋ ਦਸਵੰਧ ਲੋੜਵੰਦਾਂ ਦੀ ਮਦਦ ਲਈ ਦੇਣਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਡੀਆਈਜੀ ਰਣਬੀਰ ਸਿੰਘ ਖੱਟੜਾ, ਜਥੇਦਾਰ ਜਗਜੀਤ ਸਿੰਘ ਸੰਤ ਆਸ਼ਰਮ ਗੁਰਦੁਆਰਾ ਕ੍ਰਿਪਾਸਰ ਸਾਹਿਬ ਸ੍ਰੀ ਫਤਹਿਗੜ੍ਹ ਸਾਹਿਬ, ਐਡਵੋਕੇਟ ਸੁਖਵਿੰਦਰ ਸਿੰਘ ਸੁੱਖੀ ਅਤੇ ਭਾਈ ਮਨਵੀਰ ਸਿੰਘ ਆਦਿ ਹਾਜ਼ਰ ਸਨ।
ਫ਼ੋਟੋ ਕੈਪਸਨ: ਸੰਤ ਬਾਬਾ ਦਲਬਾਰਾ ਸਿੰਘ ਅਤੇ ਜਥੇਦਾਰ ਜਗਜੀਤ ਸਿੰਘ ਸਹਿਯੋਗ ਦੇਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਕਰਦੇ ਹੋਏ।
ਫ਼ੋਟੋ ਕੈਪਨ: ਸਮਾਗਮ ਵਿਚ ਸਾਮਲ ਸੰਤ ਬਾਬਾ ਦਲਬਾਰਾ ਸਿੰਘ ਅਤੇ ਹੋਰ।