ਲੋੜਵੰਦਾਂ ਦੀ ਸੇਵਾ ਕਰਨਾ ਹੀ ਮਨੁੱਖਤਾ ਦੀ ਸੱਚੀ ਸੇਵਾ -ਸੰਤ ਬਾਬਾ ਦਲਵਾਰਾ ਸਿੰਘ
ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)
ਲੋੜਵੰਦਾਂ ਦੀ ਸੇਵਾ ਕਰਨਾ ਹੀ ਮਨੁੱਖਤਾ ਦੀ ਸੱਚੀ ਸੇਵਾ ਹੈ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਸਾਹਿਬ ਫਤਹਿਗੜ੍ਹ ਸਾਹਿਬ ਵਾਲਿਆਂ ਨੇ ਪੀਜੀਆਈ ਚੰਡੀਗੜ੍ਹ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਲਗਾਏ ਜਾਂਦੇ ਲੰਗਰਾਂ ਦੀ ਸੇਵਾ ਭੇਜਣ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਹਰ ਮਹੀਨੇ ਸੰਗਤਾਂ ਦੇ ਸਹਿਯੋਗ ਨਾਲ ਜਥੇਦਾਰ ਜਗਜੀਤ ਸਿੰਘ ਸੰਤ ਆਸ਼ਰਮ ਗੁਰਦੁਆਰਾ ਕ੍ਰਿਪਾਸਰ ਸਾਹਿਬ ਫਤਹਿਗੜ੍ਹ ਸਾਹਿਬ ਵਲੋਂ ਲੰਗਰ ਦੀ ਸੇਵਾ ਅਮਰ ਸਹੀਦ ਧੰਨ ਧੰਨ ਬਾਬਾ ਜੋਰਾਵਰ ਸਿੰਘ, ਧੰਨ ਧੰਨ ਬਾਬਾ ਫਤਹਿ ਸਿੰਘ ਅਤੇ ਪੂਜਨੀਕ ਮਾਤਾ ਗੁਜਰ ਕੌਰ ਦੇ ਪਵਿੱਤਰ ਸਹੀਦੀ ਅਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਪੀਜੀਆਈ ਚੰਡੀਗੜ੍ਹ ਵਿਖੇ ਕੀਤੀ ਜਾਂਦੀ ਹੈ। ਇਸ ਮੌਕੇ ਐਡਵੋਕੇਟ ਸੁਖਵਿੰਦਰ ਸਿੰਘ ਸੁੱਖੀ, ਸਮਾਜ ਸੇਵੀ ਚੰਡੀਗੜ ਸੁਮਿਤ ਗੁਪਤਾ, ਹਰਬੰਸ ਸਿੰਘ ਖਰੜ, ਰਾਕੇਸ਼ ਕੁਮਾਰ ਖਰੜ, ਭਾਈ ਜਗਤਾਰ ਸਿੰਘ ਜੀ, ਭਾਈ ਮਨਵੀਰ ਸਿੰਘ, ਭਾਈ ਜਸਵੰਤ ਸਿੰਘ, ਸੁਖਵੀਰ ਸਿੰਘ ਹੁਸ਼ਿਆਰਪੁਰ, ਮੰਗਲ ਸਿੰਘ ਹੁਸ਼ਿਆਰਪੁਰ, ਪ੍ਰਿੰਸ ਹੁਸ਼ਿਆਰਪੁਰ, ਗੁਰਪ੍ਰੀਤ ਸਿੰਘ ਗੋਲਡੀ, ਭੁਪਿੰਦਰ ਸਿੰਘ, ਸੇਵਾਦਾਰ ਸੰਦੀਪ ਸਿੰਘ ਅਤੇ ਅਮਨਦੀਪ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਸਾਹਿਬ ਅਤੇ ਹੋਰ ਲੰਗਰ ਦੀ ਸੇਵਾ ਕਰਦੇ ਹੋਏ।