ਅਮਲੋਹ ਐਸ. ਐਚ. ਓ. ਬਲਜਿੰਦਰ ਸਿੰਘ ਕੰਗ ਵੱਲੋਂ ਤਿਉਹਾਰਾਂ ਤੇ ਅਮਨ ਸ਼ਾਂਤੀ ਬਣਾਈ ਰੱਖਣ ਲਈ ਕੀਤੀ ਚੈਕਿੰਗ।
ਅਮਲੋਹ(ਅਜੇ ਕੁਮਾਰ)
ਤਿਉਹਾਰਾਂ ਦੇ ਨਜ਼ਦੀਕ ਆਓਂਦੇ ਹੀ ਅਮਨ ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸ਼ਹਿਰ ਵਿੱਚ ਪੁਲਿਸ ਵੱਲੋਂ ਚੈਕਿੰਗ ਕੀਤੀ ਗਈ। ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਸ਼ੱਕੀ ਲੋਕਾਂ, ਚੋਰਾਂ, ਲੁਟੇਰਿਆਂ ਦੀ ਨਕੇਲ ਕਸਣ ਲਈ ਨਾਕੇ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਸ਼ਹਿਰ ਵਿੱਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਣ ਤੇ ਬੁਲਟਾਂ ਦੇ ਭਟਾਕੇ ਤੇ ਟਰੈਫਿਕਾਂ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਜੇਕਰ ਕਿਸੇ ਵਿਅਕਤੀ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਵਿਖਾਈ ਦਿੰਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਇਤਲਾਹ ਦੇ ਸਕਦਾ।