ਨਵਰਾਤਰੀ ਅਸ਼ਟਮੀ ਮੌਕੇ ਕੰਜਕ ਪੂਜਨ ਸਮਾਰੋਹ
ਭੱਦਲਥੂਹਾ( ਅਜੇ ਕੁਮਾਰ)
ਲਾਲਾ ਫੂਲ ਚੰਦ ਬਾਂਸਲ ਸਰਵਹਿੱਤਕਾਰੀ ਵਿਦਿਆ ਮੰਦਰ ਸਕੂਲ ਵੱਲੋਂ ਸ੍ਰੀ ਪ੍ਰਦੀਪ ਬਾਂਸਲ ਦੀ ਸਰਪ੍ਰਸਤੀ ਹੇਠ ਨਵਰਾਤਰੀ ਅਸ਼ਟਮੀ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਰ ਵਿੱਚ ਕੰਜਕ ਪੂਜਨ ਕਰਵਾਇਆ ਗਿਆ, ਜਿਸ ਵਿੱਚ ਸ. ਬਹਾਦਰ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।
ਇਸ ਮੌਕੇ ਮੈਨੇਜਰ ਰਾਕੇਸ਼ ਕੁਮਾਰ ਗਰਗ ਨੇ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਚੰਗੇ ਸੰਸਕਾਰ ਦੇਣਾ ਬਹੁਤ ਜ਼ਰੂਰੀ ਹੈ ਅਤੇ ਅੱਜ ਦੇ ਸਮੇਂ ਵਿੱਚ ਕੁੜੀਆਂ ਹਰ ਖੇਤਰ ਵਿੱਚ ਅੱਗੇ ਵਧ ਰਹੀਆਂ ਹਨ। ਚੇਅਰਮੈਨ ਰਾਜਪਾਲ ਗਰਗ ਨੇ ਕਿਹਾ ਕਿ ਤਿਉਹਾਰ ਸਮਰਸਤਾ ਦਾ ਪ੍ਰਤੀਕ ਹਨ ਅਤੇ ਮਹਿਲਾਵਾਂ ਚੰਗੇ ਸੰਸਕਾਰ ਦੇ ਕੇ ਸਮਾਜ ਨੂੰ ਮਜ਼ਬੂਤ ਬਣਾਉਂਦੀਆਂ ਹਨ।
ਇਸ ਦੌਰਾਨ ਅਧਿਆਪਕਾਵਾਂ ਅਤੇ ਮੈਨੇਜਮੈਂਟ ਮੈਂਬਰਾਂ ਦੀ ਹਾਜ਼ਰੀ ਵਿੱਚ ਵਿਧੀ-ਵਿਧਾਨ ਨਾਲ ਕੰਜਕ ਪੂਜਨ ਕੀਤਾ ਗਿਆ ਅਤੇ ਬੱਚੀਆਂ ਨੂੰ ਪ੍ਰਸਾਦ ਵੰਡਿਆ ਗਿਆ।