ਵਿਸ਼ਾਲ ਰੈਲੀ ਸੰਬੰਧੀ ਮੀਟਿੰਗ ਵਿੱਚ ਹਿੱਸਾ ਲੈਂਦੇ ਹੋਏ ਗੁਰਪ੍ਰੀਤ ਸਿੰਘ ਜੀਪੀ, ਅਜੇ ਸਿੰਘ ਲਿਬੜਾ, ਗੁਰਵਿੰਦਰ ਸਿੰਘ ਢਿੱਲੋਂ ਅਤੇ ਓਂਕਾਰ ਚੌਹਾਨ।
ਨਾਭਾ/ਅਮਲੋਹ, 27 ਮਾਰਚ (ਅਜੈ ਕੁਮਾਰ)
ਆਮ ਆਦਮੀ ਪਾਰਟੀ ਵੱਲੋਂ 28 ਮਾਰਚ ਨੂੰ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਸਬੰਧੀ ਜ਼ਿਲ੍ਹਾ ਦਫ਼ਤਰ ਵਿੱਚ ਇਕ ਅਹਿਮ ਮੀਟਿੰਗ ਦੌਰਾਨ ਪਾਰਟੀ ਆਗੂਆਂ ਵੱਲੋਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਸੂਬਾ ਪ੍ਰਧਾਨ ਐਸ.ਸੀ. ਵਿੰਗ ਗੁਰਪ੍ਰੀਤ ਸਿੰਘ ਜੀਪੀ, ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਿਬੜਾ, ਸਟੇਟ ਸਪੋਕਸਪਰਸਨ ਅਤੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਅਤੇ ਨਸ਼ਾ ਵਿਰੋਧੀ ਜ਼ਿਲ੍ਹਾ ਪ੍ਰਧਾਨ ਓਂਕਾਰ ਚੌਹਾਨ ਨੇ ਸਾਂਝੇ ਤੌਰ ‘ਤੇ ਕਿਹਾ ਕਿ ਇਹ ਰੈਲੀ ਇਤਿਹਾਸਕ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਪੱਧਰ ਦੀ ਵੱਡੀ ਰੈਲੀ ਪਹਿਲਾਂ ਕਦੇ ਨਹੀਂ ਹੋਈ ਅਤੇ ਇਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਭਾਗੀਦਾਰੀ ਦੀ ਉਮੀਦ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੈਲੀ ਨੂੰ ਸੰਬੋਧਨ ਕਰਨਗੇ, ਜਿਸ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਮੀਟਿੰਗ ਦੌਰਾਨ ਆਗੂਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੀ ਵਿਚਾਰ ਵਟਾਂਦਰਾ ਕਰਦੇ ਹੋਏ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਪੂਰਾ ਕਰਨ ‘ਤੇ ਜ਼ੋਰ ਦਿੱਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਬਲਬੀਰ ਸਿੰਘ ਸੋਢੀ, ਹਲਕਾ ਮੀਡੀਆ ਕੋ-ਇੰਚਾਰਜ ਬਿਕਰਮਜੀਤ ਸਿੰਘ ਵਿੱਕੀ, ਕਿਸ਼ੋਰ ਚੰਦ ਖੰਨਾ, ਸੁਰਜੀਤ ਸਿੰਘ ਕਾਲੇਵਾਲ, ਰਾਜਵੰਤ ਸਿੰਘ ਰਾਜੂ ਅਤੇ ਮਨੀਸ਼ ਸ਼ਰਮਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।