ਕੇਂਦਰ ਵੱਲੋਂ ਪੈਟ੍ਰੋਲ ਤੇ ਡੀਜ਼ਲ ਐਕਸਾਈਜ਼ ਡਿਊਟੀ ਵਿੱਚ ਕਟੌਤੀ ਦਾ ਸਿੱਧਾ ਲਾਭ ਲੋਕਾਂ ਤੱਕ ਪਹੁੰਚਾਉਣਾ ਚਾਹੀਂਦਾ :– ‘ਰਾਜੂ ਖੰਨਾ’
ਅਮਲੋਹ( ਅਜੇ ਕੁਮਾਰ)
ਪੈਟਰੋਲ ਅਤੇ ਡੀਜ਼ਲ ‘ਤੇ ਕੇਂਦਰ ਸਰਕਾਰ ਵੱਲੋਂ ਐਕਸਾਈਜ਼ ਡਿਊਟੀ ਵਿੱਚ ਕਮੀ ਕੀਤੇ ਜਾਣ ਦੀਆਂ ਖ਼ਬਰਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ‘ਰਾਜੂ ਖੰਨਾ’ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਰਾਹਤ ਦਾ ਲਾਭ ਤੁਰੰਤ ਲੋਕਾਂ ਤੱਕ ਪਹੁੰਚਾਇਆ ਜਾਵੇ। ਉਹਨਾਂ ਕਿਹਾ ਕਿ ਜਾਣਕਾਰੀ ਮੁਤਾਬਕ, ਕੇਂਦਰ ਨੇ ਪੈਟਰੋਲ ‘ਤੇ ਐਕਸਾਈਜ਼ ਡਿਊਟੀ ₹13 ਪ੍ਰਤੀ ਲੀਟਰ ਤੋਂ ਘਟਾ ਕੇ ₹3 ਅਤੇ ਡੀਜ਼ਲ ‘ਤੇ ₹10 ਤੋਂ 0 ਕਰ ਦਿੱਤੀ ਹੈ। ਰਾਜੂ ਖੰਨਾ ਨੇ ਕਿਹਾ ਕਿ ਇਸ ਕਮੀ ਦਾ ਸਿੱਧਾ ਲਾਭ ਖਪਤਕਾਰਾਂ, ਟਰਾਂਸਪੋਰਟਰਾਂ ਅਤੇ ਆਮ ਲੋਕਾਂ ਨੂੰ ਮਿਲਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ-ਹਿਤ ਲਈ ਵਚਨਬੱਧ ਹੈ, ਤਾਂ ਉਸ ਨੂੰ ਤੁਰੰਤ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾ ਕੇ ਮਹਿੰਗਾਈ ‘ਤੇ ਕਾਬੂ ਪਾਉਣਾ ਚਾਹੀਦਾ ਹੈ।
ਖੰਨਾ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਦੇਸ਼ ਦੀਆਂ ਸਭ ਤੋਂ ਉੱਚੀਆਂ ਵੈਟ ਦਰਾਂ ਵਿੱਚੋਂ ਇੱਕ ਲਾਗੂ ਹੈ। ਉਨ੍ਹਾਂ ਯਾਦ ਦਿਵਾਇਆ ਕਿ ਸਤੰਬਰ 2024 ਵਿੱਚ ਰਾਜ ਸਰਕਾਰ ਨੇ ਪੈਟਰੋਲ ‘ਤੇ 61 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 92 ਪੈਸੇ ਪ੍ਰਤੀ ਲੀਟਰ ਵੈਟ ਵਧਾਇਆ ਸੀ, ਜਿਸ ਨਾਲ ਲੋਕਾਂ ‘ਤੇ ਵਾਧੂ ਬੋਝ ਪਿਆ।“ਐਕਸਾਈਜ਼ ਡਿਊਟੀ ਵਿੱਚ ਕਮੀ ਤੋਂ ਬਾਅਦ ਪੰਜਾਬ ਸਰਕਾਰ ਨੂੰ ਵੀ ਵੈਟ ਘਟਾਉਣਾ ਚਾਹੀਦਾ ਹੈ ਤਾਂ ਜੋ ਆਮ ਲੋਕਾਂ ਨੂੰ ਅਸਲ ਰਾਹਤ ਮਿਲ ਸਕੇ।
ਫੋਟੋ ਕੈਪਸਨ:– ਗੁਰਪ੍ਰੀਤ ਸਿੰਘ ਰਾਜੂ ਖੰਨਾ ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ।