ਐਸ ਬੀ ਐਸ ਸਟੇਟ ਯੂਨੀਵਰਸਿਟੀ ਦਾ ਸਥਾਪਨਾ ਦਿਵਸ ਮਨਾਇਆ
ਫ਼ਿਰੋਜ਼ਪੁਰ, 27 ਮਾਰਚ 2026 (ਦੀਪਾ ਬਰਾੜ)
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਕੈਂਪਸ ਵਿੱਚ ਯੂਨੀਵਰਸਿਟੀ ਦਾ ਛੇਵਾਂ ਸਥਾਪਨਾ ਦਿਵਸ ਮਨਾਇਆ ਗਿਆ । ਇਸ ਸਮਾਗਮ ਵਿੱਚ ਫੈਕਲਟੀ ,ਸਟਾਫ, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਨੇ ਵੱਲੋਂ ਭਾਰੀ ਗਿਣਤੀ ਚ ਸਮੂਲੀਅਤ ਕੀਤੀ ਗਈ ।
ਇਸ ਮੌਕੇ ਯੂਨੀਵਰਸਿਟੀ ਵਿੱਚ ਸ੍ਰੀ ਅਖੰਡ ਪਾਠ ਕਰਵਾਏ ਗਏ ਅਤੇ ਇਸ ਉਪਰੰਤ ਭਾਈ ਜਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਜਾਮਨੀ ਸਾਹਿਬ ਅਤੇ ਭਾਈ ਸੰਦੀਪ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਰਸਭਿਨੇ ਕੀਰਤਨ ਤੇ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਕੈਂਪਸ ਦੇ ਕੁਲਪਤੀ ਡਾ. ਸੁਰੇਸ਼ ਕੁਮਾਰ ਸ਼ਰਮਾ ਨੇ ਸਾਰੇ ਸਟਾਫ਼ ਤੇ ਵਿਦਿਆਰਥੀਆਂ ਨੂੰ ਸਥਾਪਨਾ ਦਿਵਸ ਦੀ ਮੁਬਾਰਕਬਾਦ ਦਿੱਤੀ ਤੇ ਕੈਂਪਸ ਦੀ ਤਰੱਕੀ ਲਈ ਰਾਤ ਦਿਨ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ।
ਕੈਂਪਸ ਰਜਿਸਟਰਾਰ ਡਾ ਗਜ਼ਲਪ੍ਰੀਤ ਸਿੰਘ ਅਰਨੇਜਾ ਨੇ ਇਸ ਸਮਾਗਮ ਚ ਪਹੁਚੀਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮਾਣਯੋਗ ਉਪ ਕੁਲਪਤੀ ਡਾ ਸੁਰੇਸ਼ ਕੁਮਾਰ ਸ਼ਰਮਾ ਦੀ ਅਗਵਾਈ ਵਿੱਚ ਯੂਨੀਵਰਸਿਟੀ ਦਿਨ ਦੁੱਗਣੀ ਤੇ ਰਾਤ ਚੌਗਣੀ ਤਰੱਕੀ ਵੱਲ ਅਗਸਰ ਹੈ । ਕੈਂਪਸ ਪੀ ਆਰ ਓ ਯਸ਼ਪਾਲ ਨੇ ਦਸਿਆ ਕਿ ਇਹ ਸੰਸਥਾ 1995 ਚ ਸ਼ਹੀਦ ਭਗਤ ਸਿੰਘ ਕਾਲਜ ਆਫ਼ ਇੰਜ ਅਤੇ ਟੈਕਨੋਲੋਜੀ ਦੇ ਨਾਮ ਤੇ ਸਥਾਪਿਤ ਕੀਤੀ ਗਈ ਸੀ ਬਾਅਦ ਵਿੱਚ ਇਸਨੂੰ ਨੂੰ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਅਤੇ ਫਿਰ 26 ਮਾਰਚ 2021 ਨੂੰ ਇਸਨੂੰ ਅਪਗ੍ਰੇਡ ਕਰਕੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ। ਹੁਣ ਇਸ ਯੂਨੀਵਰਸਿਟੀ ਵਿੱਚ ਇੰਜ ਕੋਰਸਾਂ ਤੋ ਇਲਾਵਾ ਹੋਰ ਵੀ ਬਹੁਤ ਸਾਰੇ ਕੋਰਸ ਸਫਲਤਾਪੂਰਵਕ ਚੱਲ ਰਹੇ ਹਨ।