ਪੰਜਾਬ ਸਰਕਾਰ ਦੀਆਂ ਯੋਜਨਾਵਾਂ ਸਲਾਂਘਾਯੋਗ ਉਪਰਾਲੇ: ਡਾ. ਗਿਆਨ ਸਿੰਘ ਖਨੌੜਾ
ਨਾਭਾ, 31 ਮਾਰਚ (ਜਗਜੀਤ ਸਿੰਘ ਕੈਂਥ)
ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦੀ ਬੀਸੀ ਵਿੰਗ ਨਾਭਾ ਦੇ ਕੋਆਰਡੀਨੇਟਰ ਡਾ. ਗਿਆਨ ਸਿੰਘ ਖਨੌੜਾ ਵੱਲੋਂ ਭਰਪੂਰ ਸਰਾਹਨਾ ਕੀਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਇਹ ਉਪਰਾਲੇ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਵੱਡਾ ਸੁਧਾਰ ਲਿਆ ਰਹੇ ਹਨ।
ਉਨ੍ਹਾਂ ਦੱਸਿਆ ਕਿ “ਮੇਰਾ ਘਰ ਮੇਰੇ ਨਾਮ” ਸਕੀਮ ਅਧੀਨ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਲਕਾਨਾ ਹੱਕ ਦੇਣਾ ਇੱਕ ਇਤਿਹਾਸਕ ਕਦਮ ਹੈ, ਜਿਸ ਨਾਲ ਗਰੀਬ ਅਤੇ ਮੱਧਵਰਗ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ 10 ਲੱਖ ਰੁਪਏ ਵਾਲੀ ਸਿਹਤ ਬੀਮਾ ਯੋਜਨਾ ਵੀ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ।
ਡਾ. ਖਨੌੜਾ ਨੇ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ ਮਿਲ ਰਹੀ ਆਰਥਿਕ ਸਹਾਇਤਾ ਵੀ ਕਾਬਿਲ-ਏ-ਤਾਰੀਫ਼ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਜ਼ਰੀਏ ਬਜ਼ੁਰਗਾਂ, ਭੈਣਾਂ ਅਤੇ ਭਰਾਵਾਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਅਤੇ ਰਹਿਣ-ਸਹਿਣ ਦੀ ਸਹੂਲਤ ਦੇਣਾ ਸਰਕਾਰ ਦਾ ਮਨੁੱਖਤਾ-ਪੱਖੀ ਕਦਮ ਹੈ।
ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਾਸੀਆਂ ਨਾਲ ਕੀਤੀਆਂ ਮੁੱਖ ਗਰੰਟੀਆਂ ਨੂੰ ਸਰਕਾਰ ਨੇ ਆਪਣੇ ਕਾਰਜਕਾਲ ਦੇ ਦੌਰਾਨ ਹੀ ਪੂਰਾ ਕਰ ਦਿੱਤਾ ਹੈ, ਜੋ ਕਿ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਪੂਰਨਤਾ ਦਰਸਾਉਂਦਾ ਹੈ।
ਅੰਤ ਵਿੱਚ ਡਾ. ਗਿਆਨ ਸਿੰਘ ਖਨੌੜਾ ਨੇ ਕਿਹਾ ਕਿ ਨਾਭਾ ਹਲਕੇ ਵਿੱਚ ਬੀਸੀ ਵਰਗ ਨਾਲ ਸੰਬੰਧਿਤ ਕਿਸੇ ਵੀ ਵਿਅਕਤੀ ਨੂੰ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਬਿਨਾਂ ਕਿਸੇ ਹਿਚਕਿਚਾਹਟ ਦੇ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਨੇ ਆਪਣਾ ਮੋਬਾਈਲ ਨੰਬਰ 9855799931 ਜਨਤਾ ਨਾਲ ਸਾਂਝਾ ਕਰਦੇ ਹੋਏ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।