ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਦੇ ਫੈਸਲੇ ਦਾ ਸਵਾਗਤ ਕਰਨਾ ਚਾਹੀਦਾ-ਐਡਵੋਕੇਟ ਸੁੱਖੀ
ਅਮਲੋਹ( ਅਜੇ ਕੁਮਾਰ)
ਸ੍ਰੀ ਕੇਵਲ ਸਿੰਘ ਢਿਲੋਂ ਨੂੰ ਭਾਜਪਾ ਦੇ ਸੂਬਾਈ ਪ੍ਰਧਾਨ ਬਣਨ ਦਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਗਤ ਕਰਨਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਯੂਥ ਵਿੰਗ ਦੇ ਕੌਮੀ ਕਾਰਜਕਾਰਨੀ ਦੇ ਮੈਂਬਰ ਐਡਵੋਕੇਟ ਸੁਖਵਿੰਦਰ ਸਿੰਘ ਸੁੱਖੀ ਨੇ ਇਸ ਨਿਯੁਕਤੀ ਪ੍ਰਤੀ ਸਾਬਕਾ ਮੁੱਖ ਮੰਤਰੀ ਵਲੋਂ ਕੀਤੀ ਟਿੱਪਣੀ ਨੂੰ ਲੈ ਕੇ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਾਰਟੀ ਦੇ ਸੀਨੀਅਰ ਆਗੂ ਹਨ ਤੇ ਉਨ੍ਹਾਂ ਨੂੰ ਪਾਰਟੀ ਪਲੇਟਫਾਰਮ ਤੇ ਸਲਾਹ ਦਿੰਦੇ ਹੋਏ ਪਾਰਟੀ ਦੇ ਹਰ ਫੈਸਲੇ ਨੂੰ ਸਹੀ ਸਵੀਕਾਰ ਕਰਨਾ ਚਾਹੀਦਾ ਹੈ ਅਤੇ ਜਨਤਕ ਟਿੱਪਣੀ ਤੋੰ ਗੁਰੇਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਸ਼ਵ ਦੀ ਸਭ ਤੋਂ ਵੱਡੀ ਪਾਰਟੀ ਹੈ। ਦੇਸ਼ ਦੇ ਲੋਕਪ੍ਰਿਯ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਕੌਮੀ ਪ੍ਰਧਾਨ ਨਿਤੀਨ ਨਬੀਨ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਹਾਈਕਮਾਨ ਸਭ ਕੁੱਝ ਜਾਣਦੀ ਹੈ ਕਿ ਪੰਜਾਬ ਦੀ ਬਿਹਤਰੀ ਲਈ ਕਿ ਸਹੀ ਹੈ, ਕੌਣ ਸਹੀ ਅਗਵਾਈ ਕਰ ਸਕਦਾ ਹੈ ਜਦੋ ਕਿ ਹਰ ਆਗੂ ਅਤੇ ਵਰਕਰ ਨੂੰ ਪਾਰਟੀ ਦੇ ਫੈਸਲੇ ਦਾ ਸਵਾਗਤ ਕਰਨਾ ਚਾਹੀਦਾ ਹੈ।
ਫੋਟੋ ਕੈਪਸਨ: ਐਡਵੋਕੇਟ ਸੁਖਵਿੰਦਰ ਸਿੰਘ ਸੁੱਖੀ