ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ
ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਵੱਡਾ ਐਲਾਨ ਕੀਤਾ।
ਅੰਮ੍ਰਿਤਸਰ ਵਿੱਚ 17 ਸਾਲਾ 12ਵੀਂ ਕਲਾਸ ਦੀ ਵਿਦਿਆਰਥਣ ਅਮਜੋਤ ਕੌਰ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇੱਕ ਹੋਣਹਾਰ ਵਿਦਿਆਰਥਣ ਸਕੂਲ ਮਾਫੀਆ ਦੀ ਬਲੀ ਚੜ੍ਹ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਹੋਰ ਵੀ ਕਈ ਸਕੂਲ ਮਾਫੀਆ ਸਬੰਧੀ ਕਈ ਫੋਨ ਵੀ ਆਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਵੱਡਾ ਫੈਸਲਾ ਕੀਤਾ ਗਿਆ ਹੈ ਕਿ ਹੁਣ ਪ੍ਰਾਈਵੇਟ ਸਕੂਲ ਹਰ ਸਾਲ ਹੁਣ 5 ਫੀਸਦੀ ਵਧਾ ਸਕਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਿੰਨਾਂ ਪ੍ਰਾਈਵੇਟ ਸਕੂਲਾਂ ਨੇ ਪਿਛਲੇ ਸਾਲ ਵੱਧ ਵਧਾਏ ਹਨ, ਉਹ ਵਾਧੂ ਲਈ ਗਈ ਫੀਸ ਮਾਪਿਆਂ ਦੇ ਖਾਤੇ ਵਿੱਚ ਵਾਪਸ ਪਾਉਣ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇੱਕ ਕਾਨੂੰਨ ਵਾਪਸ ਲੈ ਕੇ ਆਉਣਗੇ।