ਖੇਤੀਬਾੜੀ ਵਿਭਾਗ ਨੇ ਪਿੰਡ ਖਨਿਆਣ ਵਿਖੇ 42 ਏਕੜ ਝੋਨੇ ਦੀ ਸਿੱਧੀ ਬਿਜਾਈ ਕਰਵਾਈ
ਅਮਲੋਹ (ਅਜੇ ਕੁਮਾਰ)
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਸੁਰੂ ਕੀਤੀ ਤਕਨੀਕੀ ਜਾਣਕਾਰੀ ਤਹਿਤ ਬਲਾਕ ਅਮਲੋਹ ਦੇ ਪਿੰਡ ਖਨਿਆਣ ਦੇ ਕਿਸਾਨ ਗੁਰਜਿੰਦਰ ਸਿੰਘ ਵੱਲੋਂ 42 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ। ਮੁੱਖ ਖੇਤੀਬਾੜ੍ਹੀ ਅਫਸਰ ਡਾ.ਜਗਦੇਵ ਸਿੰਘ ਨੇ ਦੱਸਿਆ ਕਿ ਇਹ ਕਿਸਾਨ 2 ਸਾਲਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਦਾ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ ਉਥੇ ਵਾਤਾਵਰਣ ਸ਼ੁੱਧ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਵਿੱਚ ਜਿਆਦਾਤਰ ਕਿਸਾਨਾਂ ਨੇ ਇਸ ਵਿਧੀ ਦੁਆਰਾ ਬਿਜਾਈ ਕਰਕੇ ਝੋਨੇ ਦਾ ਵਧੀਆ ਝਾੜ ਪ੍ਰਾਪਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਨੇੜਲੇ ਖੇਤੀਬਾੜੀ ਵਿਕਾਸ ਦਫਤਰਾਂ ਨਾਲ ਸਪੰਰਕ ਕਰਕੇ ਉਹ ਇਸ ਵਿਧੀ ਬਾਰੇ ਤਕਨੀਕੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਖੇਤੀਬਾੜੀ ਅਫਸਰ ਅਮਲੋਹ ਡਾ.ਬੂਟਾ ਸਿੰਘ ਅਤੇ ਸਹਾਇਕ ਤਕਨੀਕੀ ਮੈਨੇਜਰ ਆਤਮਾ ਨਵਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸਨ: ਝੋਨੇ ਦੀ ਸਿਧੀ ਬਿਜਾਈ ਕਰਦਾ ਹੋਇਆ ਕਿਸਾਨ।