ਲੁਧਿਆਣਾ ਵਿਖੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਸੀਨੀਅਰ ਕਾਰਜਕਰਤਾਵਾਂ ਨਾਲ ਕੀਤੀ ਅਹਿਮ ਮੀਟਿੰਗ ਪੰਜਾਬ ਦੇ ਵਿਕਾਸ ਲਈ ਭਾਜਪਾ ਨੂੰ ਮਜ਼ਬੂਤ ਕਰਨ ਦਾ ਦਿੱਤਾ ਸੱਦਾ
ਲੁਧਿਆਣਾ ਵਿਖੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਸੀਨੀਅਰ ਕਾਰਜਕਰਤਾਵਾਂ ਨਾਲ ਕੀਤੀ ਅਹਿਮ ਮੀਟਿੰਗ
ਪੰਜਾਬ ਦੇ ਵਿਕਾਸ ਲਈ ਭਾਜਪਾ ਨੂੰ ਮਜ਼ਬੂਤ ਕਰਨ ਦਾ ਦਿੱਤਾ ਸੱਦਾ
ਲੁਧਿਆਣਾ, 22 ਜੂਨ ( ਗੁਰਦੀਪ ਸਿੰਘ ਸ਼ਾਹਪੁਰ/ਅਮਿਤ ਬਾਂਸਲ) – ਲੁਧਿਆਣਾ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਸੀਨੀਅਰ ਕਾਰਜਕਰਤਾਵਾਂ ਨਾਲ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਅਤੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਬੋਧਨ ਕੀਤਾ।
ਇਸ ਮੌਕੇ ਭਾਜਪਾ ਦੇ ਲੁਧਿਆਣਾ ਪੂਰਬੀ ਹਲਕੇ ਨਾਲ ਸੰਬੰਧਿਤ ਆਗੂ ਹਿਮਾਂਸ਼ੂ ਜੱਗੀ ਨੇ ਕਿਹਾ ਕਿ ਨਿਤਿਨ ਨਵੀਨ ਦੇ ਪੰਜਾਬ ਦੌਰੇ ਨਾਲ ਪਾਰਟੀ ਦੇ ਹਰੇਕ ਕਾਰਜਕਰਤਾ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਇਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਨਾਕਾਮ ਨੀਤੀਆਂ ਕਾਰਨ ਪੰਜਾਬ ਦੀ ਜਨਤਾ ਨਿਰਾਸ਼ ਹੋ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਲੋਕ ਸੂਬੇ ਦੇ ਵਿਕਾਸ, ਸੁਸ਼ਾਸਨ ਅਤੇ ਸਥਿਰਤਾ ਲਈ ਭਾਰਤੀ ਜਨਤਾ ਪਾਰਟੀ ਵੱਲ ਉਮੀਦ ਭਰੀ ਨਜ਼ਰ ਨਾਲ ਦੇਖ ਰਹੇ ਹਨ।
ਨਿਤਿਨ ਨਵੀਨ ਅਤੇ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਕਾਰਜਕਰਤਾਵਾਂ ਨੂੰ ਜਨਤਾ ਨਾਲ ਹੋਰ ਮਜ਼ਬੂਤ ਸੰਪਰਕ ਬਣਾਉਣ ਅਤੇ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਦਾ ਸਮਰਪਿਤ ਕਾਰਜਕਰਤਾ ਹੀ ਖੁਸ਼ਹਾਲ, ਸੁਰੱਖਿਅਤ ਅਤੇ ਵਿਕਸਿਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।
