Skip to content
Home » ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਖੇੜੀ ਜੱਟਾਂ ਵਿਖੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ
ਇੰਪਰੂਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਪਿੰਡ ਖੇੜੀ ਜੱਟਾਂ ਵਿਖੇ ਲੋਕਾਂ ਦੀਆਂ ਸਮੱਸਿਆਂਵਾਂ ਸੁਣਦੇ ਹੋਏ ਨਾਲ ਸਰਪੰਚ ਬਲਕਾਰ ਸਿੰਘ ਤੇ ਬਲਵੰਤ ਸਿੰਘ ਆਦਿ
ਭਾਦਸੋਂ, 27 ਜੂਨ (ਜਗਜੀਤ ਸਿੰਘ ਕੈਂਥ )- ਸੂਬੇ ਅੰਦਰ ਚੰਗੀ ਸਿੱਖਿਆ ਅਤੇ ਵਧੀਆ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਖੇੜੀ ਜੱਟਾਂ ਵਿਖੇ ਨਗਰ ਨਿਵਾਸੀਆਂ ਦੀਆਂ ਸਮੱਸਿਆਂਵਾਂ ਸੁਣਨ ਉਪਰੰਤ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਜੋ ਮੁੱਖ ਮੰਤਰੀ ਵਲੋਂ ਨਿਰਣਾ ਲਿਆ ਗਿਆ ਸੀ ਉਹ ਅੱਜ ਉਨ੍ਹਾਂ ਨੇ ਸੱਚ ਕਰ ਦਿਖਾਇਆ ਹੈ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਅੱਜ ਪੰਜਾਬ ਮੁੜ ਆਪਣੇ ਪੈਰਾਂ ਤੇ ਖੜਾ ਹੋਇਆ ਹੈ ਅਤੇ ਹਰ ਖੇਤਰ ਵਿੱਚ ਮੋਹਰੀ ਹੋ ਕੇ ਦੇਸ਼ ਦੀ ਅਗਵਾਈ ਕਰਨ ਵਾਲਾ ਪਹਿਲਾ ਸੂਬਾ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿੰਡ ਦੇ ਸਰਪੰਚ ਬਲਕਾਰ ਸਿੰਘ, ਬਲਵੰਤ ਸਿੰਘ, ਹਰਪਾਲ ਸਿੰਘ, ਸਤਨਾਮ ਸਿੰਘ, ਸੁੱਖ ਘੁੰਮਣ ਚਾਸਵਾਲ, ਗੁਰਧਿਆਨ ਸਿੰਘ ਬਿੱਟੂ, ਜਸਪ੍ਰੀਤ ਸਿੰਘ ਰਾਇਮਲਮਾਜਰੀ, ਜਤਿੰਦਰ ਸਿੰਘ ਕਕਰਾਲਾ, ਪਰਵਿੰਦਰ ਸਿੰਘ ਭੰਗੂ ਆਦਿ ਵੀ
ਮੌਜੂਦ ਸਨ।
Post Views: 11