ਪਿੰਡ ਭਮਾਰਸੀ ਜੇਰ ਵਿਖੇ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ
ਫਤਹਿਗੜ੍ਹ ਸਾਹਿਬ(ਅਜੇ ਕੁਮਾਰ)
ਸੀਨੀਅਰ ਅਕਾਲੀ ਆਗੂ ਬਰਿੰਦਰ ਸਿੰਘ ਬੱਬਲ ਨੇ ਪਿੰਡ ਭਮਾਰਸੀ ਜੇਰ ਵਿਖੇ ਠੰਡੇ ਮਿੱਠੇ ਜਲ ਅਤੇ ਨਿੰਬੂ ਪਾਣੀ ਦੀ ਛਬੀਲ ਲਗਾਈ ਗਈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਵਿਸੇਸ਼ ਤੌਰ ਤੇ ਸਿਰਕਤ ਕੀਤੀ। ਉਨ੍ਹਾਂ ਦਾਨੀਆਂ ਦੀ ਸਲਾਘਾ ਕਰਦਿਆਂ ਕਿਹਾ ਕਿ ਮਾਨਵਤਾ ਦੀ ਸੇਵਾ ਸਭ ਤੋਂ ਉਤਮ ਕਾਰਜ ਹੈ ਅਤੇ ਸਾਡੇ ਗੁਰੂਆਂ ਨੇ ਸਾਨੂੰ ਸੰਗਤ ਦੀ ਸੇਵਾ ਕਰਨ ਦਾ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਆਸਿਆਂ ਨੂੰ ਪਾਣੀ ਪਿਲਾਉਣਾ ਵੱਡੀ ਸੇਵਾ ਹੈ। ਉਨਾਂ ਕਿਹਾ ਕਿ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਆਪਣੇ ਰੋਜ਼ਮਰਾ ਦੇ ਕੰਮਾਂ ਲਈ ਦੂਰ ਦੁਰਾਡੇ ਸਫਰ ਕਰਨ ਵਾਲੇ ਲੋਕਾਂ ਨੂੰ ਠੰਡਾ ਜਲ ਪਿਲਾਉਣਾ ਸਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਭਾਈ ਘਨਈਆ ਜੀ ਨੇ ਵੀ ਜੰਗ ਦੇ ਮੈਦਾਨ ਵਿੱਚ ਜਖਮੀਆਂ ਨੂੰ ਪਾਣੀ ਪਿਲਾਉਣ ਦੀ ਸੇਵਾ ਨਿਭਾਈ ਸੀ ਜਿਸ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਹੁਤ ਸਰਾਹਿਆ ਸੀ। ਇਸ ਮੌਕੇ ਪਰਵਿੰਦਰ ਸਿੰਘ, ਅਮਰ ਸਿੰਘ, ਗੁਰਮੇਲ ਸਿੰਘ, ਰਣਧੀਰ ਸਿੰਘ, ਰਣਜੀਤ ਸਿੰਘ, ਲਖਵੀਰ ਸਿੰਘ, ਰਵਿੰਦਰ ਸਿੰਘ ਰਵੀ ਸਰਕਲ ਪ੍ਰਧਾਨ ਭਮਾਰਸੀ, ਗੁਰਿੰਦਰ ਸਿੰਘ ਗੁਰੀ ਜੱਲ੍ਹਾ ਅਤੇ ਰਣਧੀਰ ਸਿੰਘ ਭਮਾਰਸੀ ਬੁਲੰਦ ਆਦਿ ਹਾਜ਼ਰ ਸਨ।
ਫੋਟੋ ਕੈਪਸਨ: ਛਬੀਲ ਤੇ ਸੇਵਾ ਕਰਦੇ ਹੋਏ ਬਲਜੀਤ ਸਿੰਘ ਭੁੱਟਾ ਅਤੇ ਹੋਰ।