ਡਾ: ਧਰਮਵੀਰ ਗਾਂਧੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ ਸ਼ੇਰ ਸਿੰਘ ਤੇ ਹੋਰ

ਪੰਜਾਬ ਕਾਂਗਰਸ ਦੀ COPEN ਕਮੇਟੀ ਵਿੱਚ ਜ਼ਿੰਮੇਵਾਰੀ ਮਿਲਣ ‘ਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ
ਭਾਦਸੋਂ 6 ਜੁਲਾਈ (ਜਗਜੀਤ ਸਿੰਘ ਕੈਂਥ) :- ਸੀਨੀਅਰ ਕਾਂਗਰਸੀ ਆਗੂ ਸ਼ੇਰ ਸਿੰਘ ਘੁੰਡਰ ਨੇ ਡਾ. ਧਰਮਵੀਰ ਗਾਂਧੀ ਨੂੰ ਪੰਜਾਬ ਕਾਂਗਰਸ ਦੀ COPEN ਕਮੇਟੀ ਦਾ ਕੋ-ਚੇਅਰਮੈਨ ਬਣਾਏ ਜਾਣ ‘ਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ। ਇਸ ਮੌਕੇ ‘ਤੇ ਉਨ੍ਹਾਂ ਡਾ. ਗਾਂਧੀ ਦੇ ਰਾਜਨੀਤਿਕ ਤਜਰਬੇ ਅਤੇ ਸੰਗਠਨਾਤਮਕ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਕਾਰਜਕਾਲ ਦੀ ਕਾਮਨਾ ਕੀਤੀ। ਡਾ. ਧਰਮਵੀਰ ਗਾਂਧੀ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਮਿਲਣ ‘ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਿਆ ਗਿਆ। ਇਹ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਨਿਯੁਕਤੀ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਜ਼ਮੀਨੀ ਪੱਧਰ ‘ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੁਲਾਰਾ ਦੇਵੇਗੀ।
ਇਸ ਮੌਕੇ ਸਮਾਜ ਸੇਵਕ ਅਮਰੀਕ ਸਿੰਘ ਮਟੋਰੜਾ ਅਤੇ ਅਮਰਜੀਤ ਸਿੰਘ ਲੱਖੀ ਸਕਰਾਲੀ ਵੀ ਮੌਜੂਦ ਸਨ। ਉਨ੍ਹਾਂ ਨੇ ਇਕੱਠੇ ਮਿਲ ਕੇ ਡਾ. ਗਾਂਧੀ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟ ਕੀਤੀ ਕਿ ਉਨ੍ਹਾਂ ਦੀ ਅਗਵਾਈ ਹੇਠ, ਕਮੇਟੀ ਲੋਕ ਭਲਾਈ ਅਤੇ ਸੰਗਠਨਾਤਮਕ ਵਿਸਥਾਰ ਲਈ ਆਪਣੇ ਕੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਏਗੀ।
ਪ੍ਰੋਗਰਾਮ ਦੌਰਾਨ ਮੌਜੂਦ ਆਗੂਆਂ ਨੇ ਪ੍ਰਗਟ ਕੀਤਾ ਕਿ ਤਜਾਰਬੇਕਾਰ ਅਗਵਾਈ ਨਾਲ, ਸੰਗਠਨ ਨੂੰ ਨਵੀਂ ਦਿਸ਼ਾ ਅਤੇ ਊਰਜਾ ਮਿਲੇਗੀ, ਜਿਸ ਨਾਲ ਵਰਕਰਾਂ ਵਿੱਚ ਨਵਾਂ ਉਤਸ਼ਾਹ ਵੀ ਆਵੇਗਾ।