ਵਿਧਾਇਕ ਗੈਰੀ ਬੜਿੰਗ ਨੇ ਵੱਖ-ਵੱਖ ਪਿੰਡਾਂ ‘ਚ ਲੋਕ ਮਿਲਣੀ ਪ੍ਰੋਗਰਾਮ ਤਹਿਤ ਕੀਤੀਆਂ ਮੀਟਿੰਗਾਂ
ਅਮਲੋਹ( ਅਜੇ ਕੁਮਾਰ)
ਹਲਕਾ ਅਮਲੋਹ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਤੁਰੰਤ ਨਿਪਟਾਰੇ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਸਰਗਰਮ ਹੈ, ਇਸੇ ਲੜੀ ਤਹਿਤ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਪਿੰਡ ਭਗਵਾਨਪੁਰਾ, ਮਰਾਰੜੂ, ਮੁਢੜੀਆਂ ਅਤੇ ਨੂਰਪੁਰਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਕਰਵਾਏ ਗਏ ਅਤੇ ਪਿੰਡਾਂ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ। ਇਸ ਮੌਕੇ ਪਿੰਡਾਂ ਦੇ ਸਾਂਝੇ ਅਤੇ ਇਲਾਕੇ ਦੇ ਕਈ ਅਹਿਮ ਵਿਕਾਸ ਮੁੱਦਿਆਂ ’ਤੇ ਗੰਭੀਰ ਚਰਚਾ ਹੋਈ ਜਿਨ੍ਹਾਂ ਦਾ ਵਿਧਾਇਕ ਨੇ ਹੱਲ ਕਰਨ ਦਾ ਭਰੋਸਾ ਦਿਤਾ। ਉਨ੍ਹਾਂ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਵਿਕਾਸ ਕਾਰਜਾਂ ਅਤੇ ਲੋਕਾਂ ਦੇ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਅਤੇ ਪ੍ਰਸ਼ਾਸਨ ਨੂੰ ਲੋਕਾਂ ਦੇ ਬੂਹੇ ਤੱਕ ਲਿਜਾਣਾ ਹੈ।