ਵਿਧਾਇਕ ਗੈਰੀ ਬੜਿੰਗ ਵੱਲੋਂ ਰਾਮਗੜ੍ਹੀਆ ਭਵਨ ਲਈ 20 ਲੱਖ ਦੀ ਗ੍ਰਾਂਟ ਦਾ ਕੀਤਾ ਐਲਾਨ
ਅਮਲੋਹ(ਅਜੇ ਕੁਮਾਰ)
ਹਲਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਦਿਆਂ ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਰਾਮਗੜ੍ਹੀਆ ਭਵਨ ਦੇ ਵਿਕਾਸ ਲਈ 20 ਲੱਖ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਅਕਤੂਬਰ ਮਹੀਨੇ ਵਿਚ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਗ੍ਰਾਂਟ ਆਮ ਆਦਮੀ ਪਾਰਟੀ ਸਰਕਾਰ ਦੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਸਰਵਪੱਖੀ ਬਣਾਉਣ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਅਤੇ ਧਾਰਮਿਕ ਅਦਾਰੇ ਆਪਸੀ ਸਾਂਝ ਅਤੇ ਲੋਕ ਭਲਾਈ ਦਾ ਕੇਂਦਰ ਹੁੰਦੇ ਹਨ। ਇਹ 20 ਲੱਖ ਦੀ ਗ੍ਰਾਂਟ ਰਾਮਗੜ੍ਹੀਆ ਭਵਨ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕਰਨ ਲਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਹਲਕੇ ਦੇ ਵਿਕਾਸ ਲਈ ਵਚਨਬੱਧ ਹਨ। ਇਸ ਮੌਕੇ ਸ੍ਰੀ ਜਤਿੰਦਰ ਸਿੰਘ ਰਾਮਗੜ੍ਹੀਆਂ ਨੇ ਧੰਨਵਾਦ ਕਰਦਿਆ ਕਿਹਾ ਕਿ ਇਸ ਰਾਸ਼ੀ ਨਾਲ ਭਵਨ ਦਾ ਵਿਸਤਾਰ ਅਤੇ ਨਵੀਨੀਕਰਨ ਕੀਤਾ ਜਾਵੇਗਾ। ਇਸ ਮੌਕੇ ਸਮਿਤੀ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ ਸਮੇਤ ਪਤਵੰਤੇ ਹਾਜ਼ਰ ਸਨ।
ਫੋਟੋ ਕੈਪਸਨ: ਰਾਮਗੜ੍ਹੀਆ ਬਰਾਦਰੀ ਦੇ ਆਗੂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਜਤਿੰਦਰ ਸਿੰਘ ਰਾਮਗੜ੍ਹੀਆ ਦਾ ਸਨਮਾਨ ਕਰਦੇ ਹੋਏ।