देश का तेजी से बढ़ता न्यूज नेटवर्क
ਲੁਧਿਆਣਾ/ਜਲੰਧਰ: ( ਅਮਿਤ ਬਾਂਸਲ ) 14-07-2026. ਦੇਸ਼ ਦੇ ਹਰਮਨ ਪਿਆਰੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੇ 17 ਤਾਰੀਖ ਨੂੰ ਜਲੰਧਰ ਦੌਰੇ ਨੂੰ ਲੈ ਕੇ ਪੰਜਾਬ ਭਰ ਦੇ ਭਾਜਪਾ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਕੜੀ ਤਹਿਤ ਭਾਰਤੀ ਜਨਤਾ ਪਾਰਟੀ ਹਲਕਾ ਪੂਰਵੀ (ਲੁਧਿਆਣਾ) ਤੋਂ ਸੀਨੀਅਰ ਆਗੂ ਹਿਮਾਂਸ਼ੂ ਜੱਗੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਪੰਜਾਬ ਆਉਣ ‘ਤੇ ਉਨ੍ਹਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਹਿਮਾਂਸ਼ੂ ਜੱਗੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਜੀ ਦਾ ਪੰਜਾਬ ਦੌਰਾ ਸੂਬੇ ਦੇ ਵਿਕਾਸ ਲਈ ਇੱਕ ਇਤਿਹਾਸਕ ਕਦਮ ਸਾਬਿਤ ਹੋਵੇਗਾ। ਇਸ ਦੌਰੇ ਦੌਰਾਨ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ (ਜਿਵੇਂ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਆਧੁਨਿਕੀਕਰਨ ਅਤੇ ਨਵੀਂ ਰੇਲ ਸੇਵਾ) ਦੀ ਸ਼ੁਰੂਆਤ ਹੋਣ ਜਾ ਰਹੀ ਹੈ, ਜੋ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਹੈ।
ਹਿਮਾਂਸ਼ੂ ਜੱਗੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਜੀ ਦੇ ਸਵਾਗਤ ਲਈ ਹਲਕਾ ਪੂਰਵੀ ਤੋਂ ਭਾਰੀ ਗਿਣਤੀ ਵਿੱਚ ਭਾਜਪਾ ਦੇ ਅਹੁਦੇਦਾਰ, ਵਰਕਰ ਅਤੇ ਆਮ ਲੋਕ ਜਲੰਧਰ ਪਹੁੰਚਣਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦਾ ਮਾਣ ਵਧਾਇਆ ਹੈ ਅਤੇ ਇਸ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਹਲਕਾ ਪੂਰਵੀ ਦੀ ਪੂਰੀ ਟੀਮ ਦਿਨ-ਰਾਤ ਤਿਆਰੀਆਂ ਵਿੱਚ ਜੁਟੀ ਹੋਈ ਹੈ। 