ਨਸ਼ਿਆਂ ਖਿਲਾਫ਼ ਜੰਗ ਵਿੱਚ ਪੁਲੀਸ ਅਤੇ ਪ੍ਰਸ਼ਾਸਨ ਦਾ ਸਾਥ ਦੇਣਗੇ ਪਿੰਡ ਵਾਸੀ – ਵਿਧਾਇਕ ਗੈਰੀ ਬੜਿੰਗ
ਸਲਾਣੀ ‘ਚ ਨਸ਼ਿਆਂ ਖਿਲਾਫ਼ ਬਣੀ ਪਿੰਡ ਰੱਖਿਆ ਕਮੇਟੀ
ਅਮਲੋਹ(ਅਜੇ ਕੁਮਾਰ)
ਪੰਜਾਬ ਨੂੰ ਮੁਕੰਮਲ ਤੌਰ ’ਤੇ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਲਗਾਤਾਰ ਸਾਰਥਕ ਨਤੀਜੇ ਦੇ ਰਹੀ ਹੈ। ਇਸੇ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਪਿੰਡ ਸਲਾਣੀ ਦੀ ‘ਪਿੰਡ ਰੱਖਿਆ ਕਮੇਟੀ’ ਦਾ ਗਠਨ ਕੀਤਾ ਗਿਆ। ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦੱਸਿਆ ਕਿ ਇਸ ਮੌਕੇ ਪਿੰਡ ਦੀ ਕਮੇਟੀ ਦੇ ਕਨਵੀਨਰ, ਐਕਟਿੰਗ ਪ੍ਰਧਾਨ ਅਤੇ ਹੋਰ ਮੈਂਬਰਾਂ ਦੀ ਮੋਹਤਬਰਾਂ ਅਤੇ ਲੋਕਾਂ ਦੀ ਸਹਿਮਤੀ ਨਾਲ ਨਿਯੁਕਤੀ ਕੀਤੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਿੰਡ ਪੱਧਰ ’ਤੇ ਬਣਾਈਆਂ ਜਾ ਰਹੀਆਂ ਕਮੇਟੀਆਂ ਨਸ਼ਿਆਂ ਦੇ ਖਾਤਮੇ ਲਈ ਪ੍ਰਸ਼ਾਸਨ ਅਤੇ ਪੁਲੀਸ ਵਿਭਾਗ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੀਆਂ ਅਤੇ ਇਹ ਰੱਖਿਆ ਕਮੇਟੀ ਜ਼ਮੀਨੀ ਪੱਧਰ ’ਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਪ੍ਰਸ਼ਾਸਨ ਤੱਕ ਦਵੇਗੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰੇਗੀ। ਇਸ ਮੋਕੇ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ, ਬਲਾਕ ਸਮਿਤੀ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ, ਸਰਪੰਚ ਗੁਰਵਿੰਦਰ ਸਿੰਘ ਮੀਆਂਪੁਰ, ਸਰਪੰਚ ਚਰਨਜੀਤ ਸਿੰਘ ਨੂਰਪੁਰ, ਸਰਪੰਚ ਪ੍ਰਦੀਪ ਸਿੰਘ ਅਤੇ ਪੀ.ਏ ਸਹਿਬਾਜ ਆਦਿ ਹਾਜ਼ਰ ਸਨ।
ਫੋਟੋ ਕੈਪਸਨ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਹੋਰ ਕਮੇਟੀ ਦਾ ਗਠਨ ਉਪਰੰਤ ਨਸ਼ਿਆਂ ਖਿਲਾਫ਼ ਮੁਹਿੰਮ ਦਾ ਅਗਾਜ ਕਰਦੇ ਹੋਏ।