ਦੋਰਾਹਾ 29 ਜੁਲਾਈ (ਅਮਿਤ ਬਾਂਸਲ):- ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਤੇ ਹੋਏ ਲਾਠੀ ਚਾਰਜ ਦੇ ਵਿਰੋਧ ਵਿੱਚ 30 ਜੁਲਾਈ ਨੂੰ ਦਿੱਤੇ ਗਏ ਪੰਜਾਬ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਦੋ ਰਾਹਾ ਵਿਖੇ ਸਫਾਈ ਕਰਮਚਾਰੀਆਂ ਅਤੇ ਆਲ ਟਰੇਡ ਯੂਨੀਅਨ ਦੀ ਸਾਂਝੀ ਮੀਟਿੰਗ ਹੋਈ ਮੀਟਿੰਗ ਵਿੱਚ ਸਫਾਈ ਕਰਮਚਾਰੀਆਂ ਵੱਲੋਂ ਪ੍ਰਧਾਨ ਰੋਕੀ ਸਹੋਤਾ ਰਾਹੁਲ ਬਦਲਾਨ ਅਤੇ ਲਾਲੀ ਸਮੇਤ ਹੋਰ ਕਈ ਸਫਾਈ ਕਰਮਚਾਰੀ ਆਗੂ ਹਾਜ਼ਰ ਹੋਏ ਆਲ ਟਰੇਡ ਯੂਨੀਅਨ ਵੱਲੋਂ ਪ੍ਰਧਾਨ ਬੋਬੀ ਤਿਵਾੜੀ ਪ੍ਰੀਤਮ ਸਿੰਘ ਜੱਗੀ ਅਤੇ ਹੋਰ ਆਗੂਆਂ ਨੇ ਸ਼ਮੂਲੀਅਤ ਕਰਦਿਆਂ ਸਫਾਈ ਕਰਮਚਾਰੀਆਂ ਦੇ ਸੰਘਰਸ਼ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਮੀਟਿੰਗ ਵਿੱਚ ਦੋਰਾਹਾ ਦੇ ਐਸਐਚ ਓ ਆਕਾਸ਼ ਦੱਤ ਵੀ ਮੌਜੂਦ ਰਹੇ ਉਹਨਾਂ ਕਿਹਾ ਕਿ ਬੰਦ ਦੌਰਾਨ ਅਮਨ ਸ਼ਾਂਤੀ ਬਣਾਈ ਰੱਖੀ ਜਾਵੇ ਅਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਨਹੀਂ ਲੈਣ ਦਿੱਤਾ ਜਾਵੇਗਾ ਉਹਨਾਂ ਕਿਹਾ ਕਿ ਪੁਲਿਸ ਵੱਲੋਂ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ ਇਸ ਮੌਕੇ ਦੋ ਰਾਹਾ ਕਾਂਗਰਸ ਵੱਲੋਂ ਵੀ 30 ਜੁਲਾਈ ਦੇ ਪੰਜਾਬ ਬੰਦ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਅਤੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਬਰਨਾਲਾ ਲਾਠੀ ਚਾਰਜ ਦੇ ਮਾਮਲੇ ਵਿੱਚ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਸਫਾਈ ਕਰਮਚਾਰੀਆਂ ਦੇ ਜਾਇਜ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ