ਭਗਤ ਰਵਿਦਾਸ ਪ੍ਰਬੰਧਕ ਕਮੇਟੀ ਘੇਲ ਨੂੰ ਭਾਂਡਿਆਂ ਦੀ ਬੇਲ ਭੇਟ ਕੀਤੀ
ਫਤਿਹਗੜ੍ਹ ਸਾਹਿਬ(ਅਜੇ ਕੁਮਾਰ ਅਮਲੋਹ)
ਪਿੰਡ ਘੇਲ ਵਿਚ ਭਗਤ ਰਵਿਦਾਸ ਜੀ ਦੀ ਪ੍ਰਬੰਧਕ ਕਮੇਟੀ ਨੂੰ ਆਪਣੀ ਨੇਕ ਕਮਾਈ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਿਲਾ ਸ਼ਹਿਰੀ ਪ੍ਰਧਾਨ ਅਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਭਾਂਡਿਆਂ ਦੀ ਬੇਲ ਭੇਟ ਕੀਤੀ ਗਈ। ਇਸ ਮੌਕੇ ਕਮੇਟੀ ਮੈਂਬਰਾਂ ਨੇ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਸੇਵਾ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਜਥੇਦਾਰ ਮੁਕਾਰੋਂਪੁਰ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਣਦਾ ਮਹਿੰਗਾਈ ਭੱਤਾ 15 ਦਿਨਾਂ ਦੇ ਅੰਦਰ ਜਾਰੀ ਕਰਨ ਦੇ ਦਿੱਤੇ ਹੁਕਮ ਮੁਲਾਜ਼ਮਾਂ ਦੇ ਹੱਕਾਂ ਦੀ ਇਤਿਹਾਸਕ ਜਿੱਤ ਹਨ। ਉਨ੍ਹਾਂ ਕਿਹਾ ਕਿ ਮਾਣਯੋਗ ਹਾਈ ਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਮੁਲਾਜ਼ਮਾਂ ਦੇ ਕਾਨੂੰਨੀ ਹੱਕਾਂ ਨੂੰ ਹੋਰ ਲੰਬੇ ਸਮੇਂ ਤੱਕ ਨਹੀਂ ਰੋਕਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਅੱਜ ਵੀ ਮੁਲਾਜ਼ਮ ਵਰਗ ਦੀ ਹਰ ਜਾਇਜ਼ ਮੰਗ ਦਾ ਸਮਰਥਨ ਕਰ ਰਹੀ ਹੈ। ਅਤੇ ਅਕਾਲੀ ਦਲ ਦੇ 10 ਸਾਲਾਂ ਦੇ ਸ਼ਾਸਨ ਦੌਰਾਨ ਮੁਲਾਜ਼ਮਾਂ ਦੀ ਭਲਾਈ ਨੂੰ ਪਹਿਲ ਦਿੱਤੀ ਗਈ ਜਿਸ ਕਾਰਨ ਮੁਲਾਜ਼ਮ ਆਪਣੇ ਆਪ ਨੂੰ ਸੁਰੱਖਿਅਤ, ਸਨਮਾਨਿਤ ਅਤੇ ਸੰਤੁਸ਼ਟ ਮਹਿਸੂਸ ਕਰਦੇ ਸਨ। ਉਨ੍ਹਾਂ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਡੱਟ ਕੇ ਸਾਥ ਦੇਣ ਦੀ ਵੀ ਅਪੀਲ ਕੀਤੀ। ਇਸ ਮੌਕੇ ਤੇਜਾ ਸਿੰਘ, ਦਿਆਲ ਸਿੰਘ, ਦਰਸ਼ਨ ਸਿੰਘ, ਕਰਨੈਲ ਸਿੰਘ, ਬਾਬੂ ਸਿੰਘ, ਜੀਤਾ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ, ਅਕਾਸ਼ਦੀਪ ਸਿੰਘ, ਹਰਭਜਨ ਸਿੰਘ ਅਤੇ ਪੱਪੂ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸਨ: ਜਥੇਦਾਰ ਮਨਮੋਹਨ ਸਿੰਘ ਮਕਾਰੋਪੁਰ ਅਤੇ ਹੋਰ ਪ੍ਰੋਗਰਾਮ ਉਪਰੰਤ ਜਾਣਕਾਰੀ ਦਿੰਦੇ ਹੋਏ।