ਜਲੰਧਰ:01 ਸਤੰਬਰ ( ਪਰਮਿੰਦਰ ਸਿੰਘ ) ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੇ ਸੱਦੇ ‘ਤੇ ਬਿਹਾਰ ਦੇ ਕਰਮਚਾਰੀਆਂ ਨਾਲ ਇੱਕਜੁੱਟਤਾ ਕਰਨ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਜਲੰਧਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਪੁਸ਼ਪਿੰਦਰ ਕੁਮਾਰ ਵਿਰਦੀ ਅਤੇ ਸੰਜੀਵ ਕੁਮਾਰ ਕੌਡਲ ਨੇ ਦਿੱਤੀ ਕੀਤੀ। ਇਸ ਸਮੇਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪ.ਸ.ਸ.ਫ. ਦੇ ਸੂਬਾ ਜਨਰਲ ਸਕੱਤਰ ਅਤੇ ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੇ ਕੌਮੀ ਵਾਈਸ ਪ੍ਰਧਾਨ ਤੀਰਥ ਸਿੰਘ ਬਾਸੀ ਨੇ ਕਿਹਾ ਭਾਵੇਂ ਦੇਸ਼ ਅੰਦਰ 01/01/2004 ਤੋਂ ਭਰਤੀ ਕੀਤੇ ਗਏ ਮੁਲਾਜ਼ਮਾਂ ਤੋਂ ਪੁਰਾਣੀ ਪੈਨਸ਼ਨ ਸਕੀਮ ਖੋਹ ਕੇ ਨਵੀਂ ਪੈਨਸ਼ਨ ਸਕੀਮ ਲਾਗੂ ਕਰਕੇ ਕੇਂਦਰ ਦੀ ਵਾਜਪਾਈ ਸਰਕਾਰ ਨੇ ਉਹਨਾਂ ਤੋਂ ਬੁਢਾਪੇ ਦੀ ਡੰਗੋਰੀ ਖੋ ਲਈ ਸੀ ਪਰ ਬਿਹਾਰ ਦੇ ਕਰਮਚਾਰੀਆਂ ਵਲੋਂ ਲਗਾਤਾਰ ਸੰਘਰਸ਼ ਦੇ ਬਾਵਜੂਦ ਇੱਕ ਸਤੰਬਰ 2015 ਨੂੰ ਇਹ ਸਕੀਮ ਲਾਗੂ ਕਰ ਦਿੱਤੀ ਗਈ। ਇਹ ਸਕੀਮ ਲਾਗੂ ਹੋਣ ਕਾਰਨ ਇਸ ਦਿਨ ਨੂੰ ਬਿਹਾਰ ਦੇ ਕਰਮਚਾਰੀ ਕਾਲਾ ਦਿਨ ਦੇ ਤੌਰ ਤੇ ਮਨਾਉਂਦੇ ਹਨ।ਉਹ ਲਗਾਤਾਰ ਦੇਸ਼ ਦੇ ਹੋਰਨਾਂ ਕਰਮਚਾਰੀਆਂ ਵਾਂਗ ਨਵੀਂ ਪੈਨਸ਼ਨ ਸਕੀਮ ਨੂੰ ਖਤਮ ਕਰਕੇ ਮੁੜ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਵਾਉਣ ਲਈ ਲੜਾਈ ਲੜ ਰਹੇ ਹਨ।ਅੱਜ ਪੰਜਾਬ ਦੇ ਕਰਮਚਾਰੀ ਵੀ ਉਹਨਾਂ ਦੇ ਨਾਲ ਇੱਕ ਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਪੁਰਾਣੀ ਪੁਰਾਣੀ ਸਕੀਮ ਨੂੰ ਬਹਾਲ ਕਰਨ ਦੀ ਮੰਗ ਕਰਦੇ ਹਨ। ਇਸ ਦੇ ਨਾਲ ਹੀ ਆਗੂਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੰਘਰਸ਼ ਤੋਂ ਬੁਖਲਾਹਟ ਵਿੱਚ ਆਈ ਆਮ ਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੂਬਾ ਕਨਵੀਨਰ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਜ਼ਬਰੀ ਬਦਲੀ ਕਰਨ ਦੀ ਤਿੱਖੀ ਨਿਖੇਧੀ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਉਹ ਆਪਣਾ ਤਾਨਾਸ਼ਾਹ ਅਤੇ ਡਿਕਟੇਟਰਸ਼ਿਪ ਵਾਲਾ ਅੜੀਅਲ ਵਤੀਰਾ ਤਿਆਗਦੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਸੰਘਰਸ਼ਸ਼ੀਲ ਸਾਂਝੀ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਨਾਲ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਦੇ ਹੋਏ ਮੰਗਾਂ ਦਾ ਨਿਪਟਾਰਾ ਕਰਨ ਲਈ ਗੰਭੀਰਤਾ ਦਿਖਾਉਣ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਬਣੇ ਟਕਰਾਅ ਨੂੰ ਖਤਮ ਕਰਨ ।ਇਸ ਸਮੇਂ ਰਾਜਨ ਕੁਮਾਰ, ਨਰਿੰਦਰ ਸਿੰਘ, ਭੋਪਾਲ ਸਿੰਘ, ਸੁਖਵਿੰਦਰ ਸਿੰਘ,ਓਮ ਪ੍ਰਕਾਸ਼ , ਜਸਵੰਤ ਸਿੰਘ, ਸੁਨੀਲ ਕੁਮਾਰ , ਸੁੱਚਾ ਰਾਮ, ਜਸਵੰਤ ਰਾਏ, ਜੁਗਰਾਜ ਸਿੰਘ, ਰਾਜਿੰਦਰ ਕੁਮਾਰ, ਕੁਲਵੀਰ ਸਿੰਘ ਅਤੇ ਕਰਮਜੀਤ ਸਿੰਘ ਹਾਜਰ ਸਨ।