ਅਮਰਇੰਦਰ ਸਿੰਘ ਲਿਬੜਾ ਵਲੋਂ ਦਸਤਾਰ ਮੁਕਾਬਲੇ ਦਾ ਉਦਘਾਟਨ
ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ ਅਮਲੋਹ)
ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਨੇ ਪਿੰਡ ਮਡੋਫਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਵੈਲਫੇਅਰ ਕਲੱਬ ਵੱਲੋਂ ਕਰਵਾਏ ਦਸਤਾਰ ਅਤੇ ਦੁਮਾਲੇ ਮੁਕਾਬਲਿਆਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਪ੍ਰਬੰਧਕਾਂ ਦੀ ਕਾਰਗੁਜ਼ਾਰੀ ਦੀ ਸਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਵਿੱਚ ਦਸਤਾਰ ਸਜਾਉਣ ਦਾ ਰੁਝਾਨ ਸ਼ੁਭ ਸੰਕੇਤ ਹੈ ਜੋਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਅਤੇ ਸਿੱਖੀ ਵੱਲ ਪ੍ਰੇਰਿਤ ਕਰਨ ਦਾ ਅਹਿਮ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨਾਂ ਵਿੱਚ ਭਾਵਨਾ, ਅਨੁਸ਼ਾਸਨ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਪੈਦਾ ਕਰਦੇ ਹਨ। ਇਸ ਮੌਕੇ ਪ੍ਰਬੰਧਕਾਂ ਵਲੋਂ ਸ ਲਿਬੜਾ ਦਾ ਸਨਮਾਨ ਵੀ ਕੀਤਾ ਗਿਆ। ਇਸ ਮੋਕੇ ਬੀਬੀ ਸੁਰਿੰਦਰਜੀਤ ਕੌਰ, ਪਰਮਜੀਤ ਕੌਰ, ਬਲਵਿੰਦਰ ਕੌਰ, ਬਚਿੱਤਰ ਸਿੰਘ ਪੰਜੋਲਾ, ਭਾਈ ਸੰਦੀਪ ਸਿੰਘ ਅਤੇ,ਖੁਸ਼ਵਿੰਦਰ ਸਿੰਘ ਸਰਹਿੰਦ ਆਦਿ ਹਾਜ਼ਰ ਸਨ ।
ਫੋਟੋ ਕੈਪਸ਼ਨ: ਦਸਤਾਰ ਮੁਕਾਬਲੇ ਸ਼ੁਰੂ ਕਰਵਾਉਂਦੇ ਹੋਏ ਅਕਾਲੀ ਦਲ ਵਾਰਿਸ ਦੇ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ।