ਫ਼ਤਹਿਗੜ੍ਹ ਸਾਹਿਬ, (ਅਜੇ ਕੁਮਾਰ): ਪੀਓ ਸਟਾਫ ਫਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਪਿਛਲੇ ਇੱਕ ਸਾਲ ਤੋਂ ਸ਼ਰਾਬ ਦੇ ਮਾਮਲੇ ਵਿੱਚ 2 ਭਗੋੜੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੀਓ ਸਟਾਫ ਫਤਹਿਗੜ੍ਹ ਸਾਹਿਬ ਦੇ ਐਸਐਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਥਾਣਾ ਅਮਲੋਹ ਦੀ ਪੁਲਿਸ ਨੇ 11 ਮਾਰਚ 2018 ਨੂੰ ਨਿੱਕਾ ਪੁੱਤਰ ਕਾਲਾ ਅਤੇ ਸੰਜੇ ਪੁੱਤਰ ਨਿਹਾਲ ਵਾਸੀ ਖੰਨਾ ਦੇ ਖਿਲਾਫ ਸ਼ਰਾਬ ਦਾ ਇੱਕ ਮਾਮਲਾ ਦਰਜ ਕੀਤਾ ਸੀ ਜਿਸ ਵਿੱਚ ਮਾਨਯੋਗ ਅਦਾਲਤ ਅਮਲੋਹ ਵੱਲੋਂ 17 ਫਰਵਰੀ 2024 ਨੂੰ ਨਿੱਕਾ ਅਤੇ ਸੰਜੇ ਨੂੰ ਭਗੋੜਾ ਕਰਾਰ ਦਿੱਤਾ ਗਿਆ ਸੀ। ਜਿਸਤੇ ਪੀਓ ਸਟਾਫ ਦੀ ਪੁਲਿਸ ਦੇ ਸਹਾਇਕ ਥਾਣੇਦਾਰ ਸੱਜਣ ਸਿੰਘ, ਸਹਾਇਕ ਥਾਣੇਦਾਰ ਗੁਰਬਚਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਇਨ੍ਹਾਂ ਨੂੰ ਗ੍ਰਿਫਤਾਰ ਕਰਕੇ ਥਾਣਾ ਅਮਲੋਹ ਦੀ ਪੁਲਿਸ ਦੇ ਹਵਾਲੇ ਕਰ ਦਿੱਤਾਂ।
ਫੋਟੋ ਕੈਪਸ਼ਨ: ਗ੍ਰਿਫਤਾਰ ਭਗੋੜੇ ਵਿਅਕਤੀ ਪੁਲਿਸ ਪਾਰਟੀ ਨਾਲ।