ਫ਼ਤਹਿਗੜ੍ਹ ਸਾਹਿਬ, (ਅਜੇ ਕੁਮਾਰ): ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਦੇ ਸਰਪ੍ਰਸਤ, ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਅਗਵਾਈ ਵਿੱਚ ਇਥੇ ਇਕ ਮੀਟਿੰਗ ਦੌਰਾਨ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਅੰਮ੍ਰਿਤਸਰ ਵਿਚ ਹੋਈ ਭੰਨ ਤੋੜ ਦੀ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਪੰਜਾਬ ਸਰਕਾਰ ਖਿਲਾਫ਼ ਨਾਹਰੇਬਾਜੀ ਕੀਤੀ ਗਈ ਅਤੇ ਸਰਕਾਰ ਦੀ ਤਿੱਖੀ ਅਲੋਚਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਕਾਰਣ ਪੰਜਾਬ ਭਰ ਵਿਚ ਸਖਤ ਰੋਸ ਹੈ ਕਿਉਂਕਿ ਬਾਬਾ ਸਾਹਿਬ ਨੇ ਦੇਸ਼ ਦੇ ਸੰਵਿਧਾਨ ਵਿਚ ਹਰ ਨਾਗਰਿਕ ਨੂੰ ਬਰਾਬਰਤਾ ਦਾ ਅਧਿਕਾਰ ਦਿਤਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਕਾਰਣ ਪੰਜਾਬ ਅਤੇ ਦੇਸ਼ ਦੇ ਲੋਕਾਂ ਦੀਆਂ ਸੰਵਿਧਾਨ ਪ੍ਰਤੀ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਜਿਸ ਨੂੰ ਬਰਦਾਸਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਦੀ ਲੋੜ ਹੈ ਕਿ ਇਸ ਪਿਛੇ ਕਿਹੜੀਆਂ ਸ਼ਕਤੀਆਂ ਕੰਮ ਕਰ ਰਹੀਆਂ ਹਨ ਜਿਨ੍ਹਾਂ ਨੂੰ ਸਖਤ ਸਜਾਵਾਂ ਦਿਤੀਆਂ ਜਾਣ ਤਾਂ ਜੋਂ ਅੱਗੇ ਲਈ ਇਸ ਤਰ੍ਹਾਂ ਦੀ ਘੱਟਨਾ ਨਾ ਵਾਪਰੇ। ਬਾਅਦ ਵਿਚ ਉਨ੍ਹਾਂ ਆਪਣੇ ਸਾਥੀਆਂ ਸਮੇਤ ਇਥੇ ਬਾਬਾ ਸਾਹਿਬ ਦੇ ਬੁੱਤ ਅੱਗੇ ਫੁੱਲ ਮਲਾਵਾਂ ਭੇਟ ਕੀਤੀਆਂ। ਇਸ ਮੌਕੇ ਸੂਬਾ ਪ੍ਰਧਾਨ ਮਨੀਸ਼ ਵਰਮਾ, ਯੂਥ ਦੇ ਸੂਬਾ ਪ੍ਰਧਾਨ ਗੁਰਤੇਜ ਸਿੰਘ ਭਾਗਨਪੁਰ, ਸਲਾਹਕਾਰ ਡਾ. ਗੁਰਨਾਮ ਸੋਢੀ, ਜਨਰਲ ਸਕੱਤਰ ਵਿਪਨ ਵਰਮਾ, ਜੈ ਸਿੰਘ, ਜਸਵੀਰ ਸਿੰਘ, ਹਰਚੰਦ ਸਿੰਘ ਜਖਵਾਲੀ, ਸੰਦੀਪ ਸਿੰਘ ਲਵਲੀ, ਮਨਪ੍ਰੀਤ ਸਿੰਘ, ਜਿਲਾ ਪ੍ਰਧਾਨ ਗੁਰਕੀਰਤ ਸਿੰਘ ਬੇਦੀ, ਮਨਜੀਤ ਸਿੰਘ ਤਰਖਾਣ ਮਾਜਰਾ, ਗੁਰਦੀਪ ਸਿੰਘ, ਪ੍ਰੈਸ ਸਕੱਤਰ ਗੁਰਦੀਪ ਸਿੰਘ ਭਾਗਨਪੁਰ, ਉਪ ਪ੍ਰਧਾਨ ਅਸ਼ੋਕ ਕੁਮਾਰ ਤਲਾਣੀਆਂ, ਗੁਰਮੇਲ ਸਿੰਘ, ਐਡਵੋਕੇਟ ਸੰਦੀਪ ਸ਼ਰਮਾ, ਗੁਰੀ ਬੇਦੀ ਅਤੇ ਮੋਹਨ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਸਾਬਕਾ ਮੰਤਰੀ ਡਾ.ਹਰਬੰਸ ਲਾਲ ਅਤੇ ਹੋਰ ਡਾ. ਅੰਬੇਦਕਰ ਦੇ ਬੁੱਤ ਅੱਗੇ ਫੁੱਲ ਮਲਾਵਾਂ ਚੜ੍ਹਾਉਂਦੇ ਹੋਏ।