ਫ਼ਤਹਿਗੜ੍ਹ ਸਾਹਿਬ, (ਅਜੇ ਕੁਮਾਰ): ਜਿਲਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਹੁਕਮਾਂ ਤੇ ਪਾਬੰਦੀ ਸ਼ੁਦਾ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਥਾਣਾ ਸਰਹਿੰਦ ਪੁਲਿਸ ਨੇ 2 ਵਿਅਕਤੀਆਂ ਨੂੰ ਵੱਖ-ਵੱਖ 23 ਚਾਈਨਾ ਡੋਰ ਦੇ ਗੱਟੂਆਂ ਸਮੇਤ ਗ੍ਰਿਫਤਾਰ ਕਰਕੇ ਮਾਮਲੇ ਦਰਜ ਕੀਤੇ ਹਨ। ਥਾਣਾ ਸਰਹਿੰਦ ਦੇ ਇੰਸਪੈਕਟਰ ਸੰਦੀਪ ਸਿੰਘ ਨੇ ਦੱਸਿਆ ਕਿ ਰਾਹੁਲ ਵਾਸੀ ਸਰਹੰਦ ਨੂੰ ਚਾਈਨਾ ਡੋਰ ਦੇ 11 ਗੱਟੂਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਜਦੋ ਕਿ ਵਿਕਾਸ ਗਿਰੀ ਵਾਸੀ ਸ਼ੇਖੂਪੁਰਾ ਨੂੰ 12 ਪਾਬੰਦੀਸ਼ੁਦਾ ਚਾਈਨਾ ਡੋਰ ਦੇ ਗੱਟੂਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਜਿਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਅਤੇ ਬਾਅਦ ਵਿਚ ਜਮਾਨਤ ਉਪਰ ਰਿਹਾਅ ਕੀਤਾ ਗਿਆ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਵਾਤਾਵਰਨ ਦੇ ਨਾਲ ਨਾਲ ਪੰਛੀਆਂ ਅਤੇ ਵਿਅਕਤੀਆਂ ਲਈ ਵੀ ਘਾਤਕ ਸਿੱਧ ਹੋ ਰਹੀ ਹੈ, ਜਿਸ ਤੇ ਚਲਦਿਆਂ ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਚਾਈਨਾ ਡੋਰ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਲੋਕਾਂ ਨੂੰ ਇਸ ਦੀ ਵਰਤੋ ਨਾ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇਕਰ ਕੋਈ ਵੇਚਦਾ ਹੈ ਤਾਂ ਇਸ ਦੀ ਪੁਲੀਸ ਨੂੰ ਸੂਚਨਾ ਦਿਤੀ ਜਾਵੇ।
ਫੋਟੋ ਕੈਪਸ਼ਨ: ਚਾਈਨਾ ਡੋਰ ਸਮੇਤ ਗ੍ਰਿਫਤਾਰ ਵੱਖ-ਵੱਖ ਵਿਅਕਤੀ ਵੱਖ-ਵੱਖ ਪੁਲਿਸ ਪਾਰਟੀਆਂ ਨਾਲ।