ਅਮਲੋਹ,(ਅਜੇ ਕੁਮਾਰ)
ਸਿੱਖਿਆ ਵਿਭਾਗ ਦੀਆ ਹਦਾਇਤਾਂ ਅਨੁਸਾਰ ਸਰਕਾਰੀ ਐਲੀਮੈਂਟਰੀ ਸਕੂਲ ਸੌਂਟੀ ਵਿਖੇ ਮਾਪੇ ਅਧਿਆਪਕ ਮਿਲਣੀ ਤੇ ਮਦਰ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ, ਜਿਸ ਵਿੱਚ ਜਨਵਰੀ ਮਹੀਨੇ ਹੋਏ ਪੇਪਰਾਂ ਵਿੱਚ ਬੱਚਿਆ ਵੱਲੋ ਕੀਤੀ ਕਾਰਗੁਜ਼ਾਰੀ ਮਾਪਿਆ ਨਾਲ ਸਾਂਝੀ ਕੀਤੀ ਗਈ। ਮਦਰ ਵਰਕਸ਼ਾਪ ਦੇ ਅਯੋਜਨ ਵਿੱਚ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਦੀਆਂ ਮਾਤਾਵਾਂ ਨੇ ਭਾਗ ਲਿਆ ਜਿਸ ਵਿੱਚ ਦਲਜੀਤ ਕੌਰ ਨੇ ਆਈਆਂ ਮਾਤਾਵਾਂ ਨੂੰ ਬੱਚਿਆਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਸਕੂਲ ਮੁਖੀ ਜਸਦੀਪ ਸਿੰਘ ਖਾਲਸਾ ਨੇ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਸੀ.ਡਬਲਿੳ.ਐਸ.ਐਨ ਦੇ ਅਧਿਆਪਕ ਸੁਖਵਿੰਦਰ ਸਿੰਘ ਨੇ ਵੀ ਵਿਸ਼ੇਸ਼ ਲੋੜਾਂ ਵਾਲੇ ਬੱਚਿਆ ਦੇ ਮਾਪਿਆਂ ਨੂੰ ਸਰਕਾਰ ਵੱਲੋਂ ਮਿਲਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਅਧਿਆਪਕ ਪਰਮ ਜੋਤੀ, ਜਸਬੀਰ ਕੌਰ ਅਤੇ ਮਿਡ-ਡੇ-ਮੀਲ ਵਰਕਰ ਜਸਵੀਰ ਕੌਰ ਆਦਿ ਹਾਜ਼ਰ ਸਨ।
*ਫੋਟੋ ਕੈਪਸ਼ਨ: ਸਰਕਾਰੀ ਐਲੀਮੈਟਰੀ ਸਕੂਲ ਸੌਂਟੀ ਵਿਖੇ ਮਾਪੇ ਅਧਿਆਪਕ ਮਿਲਣੀ ਸਮੇਂ ਸਕੂਲ ਸਟਾਫ ਅਤੇ ਬੱਚਿਆਂ ਦੇ ਮਾਪੇ।*