ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)
ਸਰਕਾਰੀ ਹਾਈ ਸਕੂਲ ਸਾਧੂਗੜ੍ਹ ਵਿਖੇ 26 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਕਮਰਿਆਂ ਦੀ ਉਸਾਰੀ ਦਾ ਉਦਘਾਟਨ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕੀਤਾ। ਇਸ ਮੌਕੇ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਦੇ ਭੋਗ ਪਾਉਂਣ ਉਪਰੰਤ ਕੀਰਤਨ ਕਰਵਾਇਆ ਗਿਆ। ਇਸ ਮੌਕੇ ਸ੍ਰੀ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਭ ਤੋਂ ਵੱਧ ਸਿੱਖਿਆ ਦੇ ਖੇਤਰ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਇਤਿਹਾਸ ਗਵਾਹ ਹੈ ਕਿ ਹੁਣ ਤੋਂ ਪਹਿਲਾਂ ਦੀਆਂ ਸਰਕਾਰਾਂ ਵੱਲੋਂ ਕਦੇ ਵੀ ਸਿੱਖਿਆ ਦੇ ਲਈ ਇੰਨਾ ਵੱਡਾ ਬਜਟ ਨਹੀਂ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਹੁਣ ਕਾਨਵੈਂਟ ਸਕੂਲਾਂ ਦੇ ਨਾਲੋਂ ਘੱਟ ਨਹੀਂ ਜਿਸ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ‘ਚ ਪੜ੍ਹਨ ਵਾਲੇ ਵਿਦਿਆਰਥੀ ਹੁਣ ਸਰਕਾਰੀ ਸਕੂਲਾਂ ਦੇ ਵਿੱਚ ਦਾਖਲੇ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਪੜ੍ਹਾਈ ਦੇ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਵਿਦਿਆਰਥੀਆ ਲਈ ਸੂਬਾ ਸਰਕਾਰ ਦਾ ਵਧੀਆ ਉਪਰਾਲਾ ਹੈ, ਜਿਸ ਵੱਲੋਂ ਪ੍ਰਾਈਵੇਟ ਸਕੂਲਾਂ ਤੋਂ ਵਧੀਆਂ ਸਹੂਲਤਾਂ ਦਿਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਹੋਰ ਬੁਲੰਦੀਆ ਤੇ ਲਿਜਾਣ ਲਈ ਸਰਕਾਰ ਯਤਨਸ਼ੀਲ ਹੈ। ਮੁੱਖ-ਅਧਿਆਪਕ ਅੰਮ੍ਰਿਤਪਾਲ ਸਿੰਘ ਨੇ ਮਹਿਮਾਨਾਂ ਨੂੰ ਜੀ ਆਇਆ ਆਖਿਆ ਅਤੇ ਧੰਨਵਾਦ ਕੀਤਾ। ਇਸ ਮੌਕੇ ਅੰਮ੍ਰਿਤਪਾਲ ਸਿੰਘ, ਕਰਨਵੀਰ ਸਿੰਘ, ਰਾਣਾ ਸਿੰਘ, ਗੁਰਜੀਤ ਸਿੰਘ, ਗੁਰਿੰਦਰ ਸਿੰਘ, ਧਰਮਿੰਦਰ ਸਿੰਘ, ਗੁਰਕੀਰਤ ਸਿੰਘ, ਹਰਜਿੰਦਰ ਸਿੰਘ, ਸੋਨੀਆ ਨਥਾਨੀ, ਹਰਪ੍ਰੀਤ ਕੌਰ, ਮੀਨੂੰ ਸ਼ਰਮਾ, ਗੀਤਾ ਰਾਣੀ, ਹੈਪੀ ਰਾਮ ਚੇਅਰਮੈਨ ਐਸਐਮਸੀ ਕਮੇਟੀ ਅਤੇ ਰਜਿੰਦਰ ਸਿੰਘ ਸਰਪੰਚ ਨਬੀਪੁਰ ਆਦਿ ਸ਼ਾਮਲ ਸਨ।
*ਫੋਟੋ ਕੈਪਸ਼ਨ: ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਕਮਰਿਆਂ ਦਾ ਉਦਘਾਟਨ ਕਰਦੇ ਹੋਏ।*