ताजा खबरपंजाबलेटेस्ट न्यूज़

ਦੋਰਾਹਾ ਰੇਲਵੇ ਓਵਰਬ੍ਰਿਜ ਪ੍ਰੋਜੈਕਟ ਦੇ ਟੈਂਡਰਿੰਗ ਮੁਕੰਮਲ-ਕੰਮ ਜਲਦੀ ਸ਼ੁਰੂ ਹੋਵੇਗਾ – ਡਾ. ਅਮਰ ਸਿੰਘ

```html id="cyap7e" ```

ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)

ਡਾ. ਅਮਰ ਸਿੰਘ ਮੈਬਰ ਲੋਕ ਸਭਾਾ ਹਲਕਾ ਸ਼੍ਰੀ ਫਤਹਿਗੜ੍ਹ ਸਾਹਿਬ ਨੇ ਦਿੱਲੀ ਵਿੱਚ ਕੇਂਦਰੀ ਰੇਲ ਮੰਤਰੀ ਅਤੇ ਰੇਲਵੇ ਬੋਰਡ ਦੇ ਚੇਅਰਮੈਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪਹਿਲਾਂ ਹੀ ਪ੍ਰਵਾਨਿਤ ਦੋਰਾਹਾ ਰੇਲਵੇ ਓਵਰਬ੍ਰਿਜ ਪ੍ਰੋਜੈਕਟ ਦੀ ਸ਼ੁਰੂਆਤ ਸੰਬੰਧੀ ਵਿਸਥਾਰਤ ਮੀਟਿੰਗ ਕੀਤੀ। ਡਾ. ਸਿੰਘ ਨੂੰ ਦੱਸਿਆ ਕਿ ਪ੍ਰੋਜੈਕਟ ਲਈ ਟੈਂਡਰਿੰਗ ਪ੍ਰਕਿਰਿਆ ਤਕਰੀਬਨ ਪੂਰੀ ਹੋ ਗਈ ਹੈ ਅਤੇ ਕੰਮ ਜਲਦੀ ਹੀ ਸਬੰਧਤ ਠੇਕੇਦਾਰ ਨੂੰ ਅਲਾਟ ਕਰ ਦਿੱਤਾ ਜਾਵੇਗਾ। ਮਨਜ਼ੂਰਸ਼ੁਦਾ ਦੋਰਾਹਾ ਰੇਲਵੇ ਓਵਰਬ੍ਰਿਜ ਪ੍ਰੋਜੈਕਟ 70 ਕਰੋੜ ਰੁਪਏ ਦਾ ਹੈ ਅਤੇ ਇਹ ਚਾਰ ਮਾਰਗੀ ਹੋਵੇਗਾ। ਮੀਟਿੰਗ ਦੌਰਾਨ ਡਾ. ਅਮਰ ਸਿੰਘ ਨੇ ਮੰਤਰੀ ਨੂੰ ਦਹੇੜੂ ਅਤੇ ਚਾਵਾ ਪਾਇਲ-ਦੋਰਾਹਾ ਰੇਲਵੇ ਲਾਈਨ ’ਤੇ ਰੇਲਵੇ ਓਵਰਬ੍ਰਿਜਾਂ ਨੂੰ ਮਨਜ਼ੂਰੀ ਦੇਣ ਦੀ ਬੇਨਤੀ ਵੀ ਕੀਤੀ। ਮੰਤਰੀ ਨੇ ਵਾਅਦਾ ਕੀਤਾ ਕਿ ਦੋਰਾਹਾ ਪ੍ਰੋਜੈਕਟ ਦੀ ਮਹੱਤਤਾ ਨੂੰ ਦੇਖਦੇ ਹੋਏ ਇਸਨੂੰ ਜਲਦੀ ਅਤੇ ਸਮਾਂਬੱਧ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਦਹੇੜੂ ਅਤੇ ਚਾਵਾ ਪਾਇਲ-ਦੋਰਾਹਾ ਰੇਲ ਲਾਈਨ ’ਤੇ ਰੇਲਵੇ ਓਵਰਬ੍ਰਿਜਾਂ ਦੀ ਜ਼ਰੂਰਤ ਨੂੰ ਵੀ ਜਲਦੀ ਹੀ ਮਨਜ਼ੂਰੀ ਦੇ ਦਿੱਤੀ ਜਾਵੇਗੀ।

*ਫੋਟੋ ਕੈਪਸ਼ਨ: ਲੋਕ ਸਭਾ ਮੈਬਰ ਡਾ. ਅਮਰ ਸਿੰਘ ਰੇਲਵੇ ਮੰਤਰੀ ਅਤੇ ਅਧਿਕਾਰੀਆਂ ਨੂੰ ਮੰਗ ਪੱਤਰ ਦਿੰਦੇ ਹੋਏ।*

Leave a Reply

Your email address will not be published. Required fields are marked *