ताजा खबरपंजाबलेटेस्ट न्यूज़

ਉਘੇ ਸਿਖਿਆ ਸ਼ਾਸਤਰੀ ਅੱਛਰੂ ਸਿੰਘ ਕੰਨਿਆ ਸਕੂਲ ਸਰਹਿੰਦ ਦੇ ਹੋਏ ਰੁਬਰੂ

```html id="cyap7e" ```

ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)

 

ਪੀ ਐਮ ਸ੍ਰੀ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ (ਕੰਨਿਆ) ਵਿਖੇ ਉੱਘੇ ਸਿੱਖਿਆ ਸ਼ਾਸਤਰੀ ਸ਼੍ਰੋਮਣੀ ਸਾਹਿਤਕਾਰ, ਪ੍ਰੋਫੈਸਰ ਅੱਛਰੂ ਸਿੰਘ ਵਲੋਂ ਬੱਚਿਆਂ ਨਾਲ ਸ਼ਖ਼ਸੀਅਤ ਵਿਕਾਸ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ਖਸ਼ੀਅਤ ਉਸਾਰੀ ਸਬੰਧੀ ਬਹੁਤ ਹੀ ਭਾਵਪੂਰਤ ਵਿਚਾਰ ਵਿਚਾਰ ਸਾਂਝੇ ਕੀਤੇ। ਜ਼ਿਕਰਯੋਗ ਹੈ ਕਿ ਪ੍ਰੋਫੈਸਰ ਅੱਛਰੂ ਸਿੰਘ ਹੁਣ ਤੱਕ 80 ਦੇ ਕਰੀਬ ਕਿਤਾਬਾਂ ਲਿਖ ਚੁੱਕੇ ਹਨ। ਇਸ ਮੌਕੇ ਕੌਂਸਲਰ ਦਵਿੰਦਰ ਕੌਰ ਅਤੇ ਪ੍ਰਿਤਪਾਲ ਸਿੰਘ ਜੱਸੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸਿਰਕਤ ਕੀਤੀ। ਉਨ੍ਹਾਂ ਵਿਦਿਆਰਥਣਾਂ ਨੂੰ ਆਪਣੇ ਵਿੱਚ ਆਸ਼ਾਵਾਦੀ ਅਤੇ ਸਿਰਜਨਾਤਮਕ ਸੋਚ ਪੈਦਾ ਕਰਨ ਲਈ ਕਿਹਾ। ਪ੍ਰਿੰਸੀਪਲ ਦਵਿੰਦਰ ਕੁਮਾਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਲੇਖਕ ਸਮਾਜ ਦੇ ਚਾਨਣ ਮੁਨਾਰੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਚੰਗਾ ਸਹਿਤ ਪੜਨ ਦਾ ਸੁਝਾਅ ਦਿਤਾ ਜਿਸ ਨਾਲ ਉਨ੍ਹਾਂ ਦਾ ਸਮੁੱਚਾ ਜੀਵਨ ਬਦਲ ਸਕਦਾ ਹੈ। ਜ਼ਿਲ੍ਹਾ ਸਿੱਖਿਆ ਅਫਸਰ ਸੁਸ਼ੀਲ ਨਾਥ ਅਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ ਦੀਦਾਰ ਸਿੰਘ ਨੇ ਇਸ ਕਾਰਜ ਲਈ ਸਕੂਲ ਮੈਨੇਜਮੈਂਟ ਦੀ ਸ਼ਲਾਘਾ ਕੀਤੀ। ਮੰਚ ਦਾ ਸੰਚਾਲਨ ਸਵਰਨਜੀਤ ਕੌਰ ਨੇ ਨਿਭਾਇਆ, ਜਦੋ ਕਿ ਰਾਮਿੰਦਰ ਸਿੰਘ ਨੇ ਧੰਨਵਾਦ ਕੀਤਾ। ਇਸ ਮੌਕੇ ਰੇਨੂ ਸੂਦ, ਕਿਰਨਜੀਤ ਕੌਰ, ਬਲਜੀਤ ਕੌਰ, ਜਸਵਿੰਦਰ ਕੌਰ, ਗਗਨ, ਰਜਨੀ ਅਤੇ ਰੁਪਿੰਦਰ ਕੌਰ ਆਦਿ ਹਾਜ਼ਰ ਸਨ।

 

*ਫੋਟੋ ਕੈਪਸ਼ਨ: ਪ੍ਰੋਫ਼ੈਸਰ ਅੱਛਰੂ ਸਿੰਘ ਦਾ ਸਨਮਾਨ ਕਰਦੇ ਹੋਏ ਸਕੂਲ ਪ੍ਰਿੰਸੀਪਲ ਅਤੇ ਹੋਰ।*

Leave a Reply

Your email address will not be published. Required fields are marked *