ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)
ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜ਼ਿਲਾ ਟਰੇਨਿੰਗ ਅਨੈਕਸੀ ਵਿੱਚ ਸਿਹਤ ਵਿਭਾਗ ਵੱਲੋਂ ਜਿਲੇ ਅੰਦਰ ਕੰਮ ਕਰਦੇ ਕਮਿਊਨਿਟੀ ਹੈਲਥ ਅਫਸਰਾਂ ਅਤੇ ਮਲਟੀ ਪਰਜ ਹੈਲਥ ਵਰਕਰ (ਫੀਮੇਲ) ਨੂੰ ਸਰਕਾਰ ਵੱਲੋਂ ਚਲਾਏ ਜਾ ਰਹੇ ਸਾਂਸ (ਸੋਸ਼ਲ ਅਵੇਅਰਨੈਸ ਐਂਡ ਨਿਊਟਰੇਲਾਈਜ ਨਿਮੂਨੀਆ ਸਕਸੈਸਫੁਲੀ) ਪ੍ਰੋਗਰਾਮ ਤਹਿਤ ਇਕ ਰੋਜ਼ਾ ਸਿਖਲਾਈ ਦਿੱਤੀ ਗਈ। ਸਿਖਲਾਈ ਦੌਰਾਨ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਨਮੂਨੀਆ ਫੇਫੜਿਆਂ ਵਿੱਚ ਰੋਗਾਣੂਆਂ ਦੀ ਲਾਗ ਨਾਲ ਹੁੰਦਾ ਹੈ, ਇਹ ਇੱਕ ਗੰਭੀਰ ਬਿਮਾਰੀ ਹੈ ਅਤੇ ਦੇਸ਼ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਾ ਸਭ ਤੋਂ ਵੱਡਾ ਕਾਰਨ ਬਣਦਾ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਵਿੱਚ ਬਿਮਾਰੀਆਂ ਵਿਰੁੱਧ ਲੜਨ ਦੀ ਸ਼ਕਤੀ ਘੱਟ ਹੁੰਦੀ ਇਸ ਲਈ ਉਹ ਸਹਿਜੇ ਹੀ ਆਮ ਬਿਮਾਰੀਆਂ ਦਾ ਸ਼ਿਕਾਰ ਜਾਦੇ ਹਨ। ਉਨ੍ਹਾਂ ਦੱਸਿਆ ਕਿ ਬੱਚੇ ਨੂੰ ਉਚਿਤ ਸਮੇਂ ‘ਤੇ ਉਚਿਤ ਮਾਤਰਾ ਵਿੱਚ ਮਾਂ ਦਾ ਦੁੱਧ ਪਿਲਾਉਣ ਅਤੇ ਸੰਪੂਰਨ ਟੀਕਾਕਰਨ ਕਰਾਉਣ ਨਾਲ ਉਸ ਵਿੱਚ ਰੋਗਾ ਵਿਰੁੱਧ ਲੜਨ ਦੀ ਸ਼ਕਤੀ ਪੈਦਾ ਹੁੰਦੀ ਹੈ, ਇਸ ਲਈ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ। ਬੱਚਿਆਂ ਦੇ ਰੋਗਾਂ ਦੇ ਮਾਹਿਰ ਮਾਸਟਰ ਟਰੇਨਰ ਡਾ. ਸਤਵਿੰਦਰ ਸਿੰਘ ਨੇ ਨਮੂਨੀਆ ਬਿਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬੱਚਿਆਂ ਵਿੱਚ ਉਲਟੀਆਂ, ਦਸਤ, ਖਾਂਸੀ, ਜੁਕਾਮ, ਸੁਸਤੀ, ਸਾਹ ਲੈਣ ਵਿੱਚ ਤਕਲੀਫ, ਦੁੱਧ ਨਾ ਪੀਣਾ, ਬੁਖਾਰ ਦੇ ਨਾਲ ਠੰਡ ਲੱਗਣੀ ਅਤੇ ਚਮੜੀ ਦਾ ਲਾਲ ਹੋਣਾ ਆਦਿ ਨਮੂਨੀਆ ਦੇ ਲੱਛਣ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੱਛਣ ਦਿਖਣ ਤਾਂ ਤੁਰੰਤ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ ਅਤੇ ਬੀਸੀਸੀ ਅਮਰਜੀਤ ਸਿੰਘ ਆਦਿ ਹਾਜ਼ਰ ਸਨ।
*ਫੋਟੋ ਕੈਪਸ਼ਨ: ਨਮੂਨੀਆ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ।*