ਕਿਹਾ: ਪੰਜਾਬ ਦੀ ਆਪ ਸਰਕਾਰ ਤੋਂ ਹਰ ਵਰਗ ਖਫ਼ਾ
ਅਮਲੋਹ,( ਅਜੇ ਕੁਮਾਰ)
ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿਤਾ ਕਿ ਉਥੇ ਦੇ ਲੋਕ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨਿਤੀਆਂ ਨੂੰ ਸਹੀ ਮੰਨਦੇ ਹਨ ਜਿਸ ਸੱਦਕਾ ਹੀ ਆਮ ਆਦਮੀ ਪਾਰਟੀ ਨੂੰ ਉਥੇ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਜਦੋ ਕਿ ਕਾਂਗਰਸ ਪਾਰਟੀ ਆਪਣਾ ਖਾਤਾ ਵੀ ਨਹੀਂ ਖੋਲ ਸਕੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਵਿਨੋਦ ਮਿੱਤਲ ਅਤੇ ਸੀਨੀਅਰ ਆਗੂ ਗਗਨਦੀਪ ਓਪਲ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਖਫ਼ਾ ਹੈ ਕਿਉਂਕਿ ਇਹ ਹੁਣ ਤੱਕ ਦੀ ਸਭ ਤੋਂ ਝੂਠੀ ਸਰਕਾਰ ਸਾਬਤ ਹੋਈ ਹੈ ਇਸ ਲਈ ਦਿਲੀ ਦੀ ਤਰ੍ਹਾਂ ਪੰਜਾਬ ਦੇ ਲੋਕ ਵੀ 2027 ਵਿਚ ਪੰਜਾਬ ਵਿਚੋ ਆਮ ਆਦਮੀ ਪਾਰਟੀ ਨੂੰ ਚਲਦਾ ਕਰਕੇ ਇਥੇ ਵੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਸੱਤਾ ਵਿਚ ਲਿਆਉਂਣਗੇ। ਉਨ੍ਹਾਂ ਲੋਕਾਂ ਨੂੰ ਭਾਜਪਾ ਦਾ ਡੱਟ ਕੇ ਸਾਥ ਦੇਣ ਦੀ ਅਪੀਲ ਕੀਤੀ।
*ਫੋਟੋ ਕੈਪਸ਼ਨ: ਭਾਜਪਾ ਆਗੂ ਵਿਨੋਦ ਮਿੱਤਲ, ਗਗਨਦੀਪ ਓਪਲ।*