ਅਮਲੋਹ,(ਅਜੇ ਕੁਮਾਰ)
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ਮਸ਼ਪੁਰ ਵਿਖੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼ੁਸ਼ੀਲ ਨਾਥ ਅਤੇ ਪ੍ਰਿੰਸੀਪਲ ਰਵਿੰਦਰ ਕੌਰ ਬਲਾਕ ਨੋਡਲ ਅਫ਼ਸਰ ਅਮਲੋਹ ਨੇ ਸੈਸ਼ਨ 2025-26 ਲਈ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ੁਸ਼ੀਲ ਨਾਥ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਵਿਭਾਗ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਦੀ ਮੁਹਿੰਮ ਵਿੱਢੀ ਗਈ ਹੈ। ਇਸ ਮੌਕੇ ਉਨ੍ਹਾਂ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਵੀ ਕੀਤਾ। ਪ੍ਰਿੰਸੀਪਲ ਰਵਿੰਦਰ ਕੌਰ ਨੇ ਸਕੂਲ ਦੀਆਂ ਪ੍ਰਾਪਤੀਆਂ ਦੀ ਰਿਪੋਰਟ ਪੜ੍ਹੀ। ਇਸ ਮੌਕੇ ਸੁਚਿੰਦਰ ਸਿੰਘ ਕਾਨੂੰਨੀ ਸਲਾਹਕਾਰ, ਪ੍ਰਿਤਪਾਲ ਸਿੰਘ, ਸੁਖਪ੍ਰੀਤ ਕੌਰ, ਮਨਦੀਪ ਕੌਰ, ਬੂਟਾ ਸਿੰਘ, ਰਾਜਿੰਦਰ ਸਿੰਘ, ਸੰਦੀਪ ਸਿੰਘ, ਬਲਰਾਮ ਸਿੰਗਲਾ, ਸੁਖਦੇਵ ਸਿੰਘ, ਸੰਦੀਪ ਕੌਰ, ਰਾਜਵਿੰਦਰ ਕੌਰ, ਪਵਨਜੋਤ ਕੌਰ, ਲਛਮਣ ਸਿੰਘ, ਹਰਪ੍ਰੀਤ ਕੌਰ, ਹਰਮਨਪ੍ਰੀਤ ਸਿੰਘ, ਹਰਮਨਪਾਲ ਸਿੰਘ, ਵਰਿੰਦਰ ਸਿੰਘ, ਇੰਦਰਜੀਤ ਸਿੰਘ, ਅੰਜੂ ਬਾਲਾ, ਊਸ਼ਾ ਰਾਣੀ, ਗੁਰਪ੍ਰੀਤ ਕੌਰ, ਕਮਲਪ੍ਰੀਤ ਸਿੰਘ, ਜਸਪਾਲ ਸਿੰਘ ਅਤੇ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।
*ਫੋਟੋ ਕੈਪਸ਼ਨ: ਦਾਖਲਾ ਮੁਹਿੰਮ ਦਾ ਅਗਾਜ਼ ਕਰਦੇ ਹੋਏ ਜ਼ਿਲ੍ਹਾ ਸਿਖਿਆ ਅਫ਼ਸਰ ਅਤੇ ਸਕੂਲ ਸਟਾਫ਼।*