*ਸਰਕਾਰੀ ਜਵਾਹਰ ਲਾਲ ਨਹਿਰੂ ਕਾਲਜ਼ ‘ਚ ਮਨਾਇਆ ਅੰਤਰ ਰਾਸਟਰੀ ਵੂਮੈਨ ਦਿਵਸ*
*ਮੰਡੀ ਗੋਬਿੰਦਗੜ੍ਹ,(ਅਜੇ ਕੁਮਾਰ)*
ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਤੂਰਾਂ ਮੰਡੀ ਗੋਬਿੰਦਗੜ੍ਹ ਵਿਖੇ ਪ੍ਰਿੰਸੀਪਲ ਮੋਨਿਕਾ ਸਹਿਗਲ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਲੇਖ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਮੋਨਿਕਾ ਸਹਿਗਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਸਮਾਜ ਦੇ ਹਰ ਖੇਤਰ ਵਿੱਚ ਔਰਤਾਂ ਮੋਹਰੀ ਰੋਲ ਨਿਭਾ ਰਹੀਆਂ ਹਨ। ਸਾਡੇ ਪਵਿੱਤਰ ਧਾਰਮਿਕ ਗ੍ਰੰਥਾ ਵਿੱਚ ਔਰਤਾਂ ਨੂੰ ਸਤਿਕਾਰ ਵਜੋਂ ਸਭ ਤੋਂ ਉੱਚਾ ਦਰਜਾ ਦਿੱਤਾ ਗਿਆ ਹੈ। ਅੱਜ ਕੋਈ ਵੀ ਦੇਸ਼ ਜਾਂ ਸਮਾਜ ਉਦੋਂ ਤੱਕ ਤਰੱਕੀ ਨਹੀਂ ਕਰ ਸਕਦਾ, ਜਦੋਂ ਤੱਕ ਉਸ ਦੇਸ ਜਾਂ ਸਮਾਜ ਵਿੱਚ ਔਰਤਾਂ ਨੂੰ ਮਰਦਾਂ ਦੇ ਬਰਾਬਰ ਅਧਿਕਾਰ ਨਹੀਂ ਦਿੱਤੇ ਜਾਂਦੇ। ਉਨ੍ਹਾਂ ਕਿਹਾ ਕਿ ਸਾਨੂੰ ਮਿਲ ਕੇ ਸਮਾਜ ਵਿੱਚ ਔਰਤਾਂ ਦੇ ਨਾਲ ਹੋ ਰਹੇ ਕਿਸੇ ਵੀ ਤਰੀਕੇ ਦੇ ਸ਼ੋਸ਼ਣ ਅਤੇ ਵਿਤਕਰੇ ਖਿਲਾਫ ਅਵਾਜ ਉਠਾਉਣੀ ਚਾਹੀਦੀ ਹੈ ਅਤੇ ਔਰਤਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਬੀਏ ਭਾਗ ਦੂਜਾ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਨੇ ਪਹਿਲਾ ਸਥਾਨ, ਬੀਏ ਭਾਗ ਪਹਿਲਾ ਦੀ ਵਿਦਿਆਰਥਣ ਪੂਜਾ ਨੇ ਦੂਜਾ ਅਤੇ ਭਾਗ ਤੀਜਾ ਦੀ ਪਵਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਅਤੇ ਲੇਖ-ਲੇਖਨ ਮੁਕਾਬਲੇ ਵਿੱਚ ਬੀਏ ਭਾਗ ਪਹਿਲਾ ਦੀ ਸਿਮਰਨਜੀਤ ਕੌਰ ਨੇ ਪਹਿਲਾ, ਅੰਸਿਕਾ ਨੇ ਦੂਜਾ ਅਤੇ ਬੀਏ ਭਾਗ ਦੂਜਾ ਦੀ ਕਰਨਵੀਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਨੇ ਇਨਾਮ ਦੇ ਕੇ ਸਨਮਾਨਿਤ ਕੀਤਾ।
- *ਫੋਟੋ ਕੈਪਸ਼ਨ: ਮੁਕਾਬਲਿਆਂ ਵਿਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਕਾਲਜ਼ ਪ੍ਰਿੰਸੀਪਲ ਨਾਲ।*