*ਗੈਰ ਸੰਚਾਰੀ ਬਿਮਾਰੀਆਂ ਦੇ ਸਕਰੀਨਿੰਗ ਟੀਚੇ ਪੂਰੇ ਕੀਤੇ ਜਾਣ- ਡਾ ਦਵਿੰਦਰਜੀਤ ਕੌਰ*

*ਗੈਰ ਸੰਚਾਰੀ ਬਿਮਾਰੀਆਂ ਦੇ ਸਕਰੀਨਿੰਗ ਟੀਚੇ ਪੂਰੇ ਕੀਤੇ ਜਾਣ- ਡਾ ਦਵਿੰਦਰਜੀਤ ਕੌਰ*

*ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)*

ਵਿਸ਼ੇਸ਼ ਸਿਹਤ ਸਕੱਤਰ ਕਮ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਵੱਲੋਂ ਸੂਬੇ ਦੇ ਸਮੂਹ ਸਿਵਲ ਸਰਜਨਾ ਨਾਲ ਗੈਰ ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਦੇ ਮਿਥੇ ਟੀਚਿਆਂ ਨੂੰ 31 ਮਾਰਚ ਤੱਕ ਪੂਰਾ ਕਰਨ ਸਬੰਧੀ ਵੀਡੀਓ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ 31 ਮਾਰਚ ਤੱਕ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਤਹਿਤ ਜਿਲੇ ਦੇ 30 ਸਾਲ ਤੋਂ ਵਧੇਰੇ ਉਮਰ ਦੇ ਸਾਰੇ ਵਿਅਕਤੀਆਂ ਦੀ ਸਕਰੀਨਿੰਗ ਮਿਥੇ ਟੀਚੇ ਅਨੁਸਾਰ ਪੂਰੀ ਕਰਨੀ ਯਕੀਨੀ ਬਣਾਈ ਜਾਵੇ। ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਸਮੂਹ ਕਮਿਊਨਿਟੀ ਹੈਲਥ ਅਫਸਰਾਂ ਨੂੰ ਤੁਰੰਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਚ ਅਧਿਕਾਰੀਆਂ ਦੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਅਤੇ ਆਪੋ ਆਪਣੇ ਖੇਤਰ ਅਧੀਨ ਆਉਂਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਿਰਧਾਰਤ ਉਮਰ ਵਰਗ ਦੇ ਵਿਅਕਤੀਆਂ ਦੀ 100 ਪ੍ਰਤੀਸ਼ਤ ਸਕਰੀਨਿੰਗ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾ ਕਿਹਾ ਕਿ ਉਹ ਸਿਹਤ ਕੇਂਦਰਾਂ ਵਿੱਚ ਆਉਣ ਵਾਲੇ 30 ਸਾਲ ਤੋਂ ਉੱਪਰ ਦੀ ਉਮਰ ਵਰਗ ਦੇ ਵਿਅਕਤੀਆਂ ਦੀ ‘ਨੈਸ਼ਨਲ ਪ੍ਰੋਗਰਾਮ ਫਾਰ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਨਾਨ ਕਮਿਊਨੀਕੇਬਲ ਡਿਜੀਜ’ ਤਹਿਤ ਗੈਰ ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਕਰਨੀ ਅਤੇ ਉਨਾਂ ਦਾ ਮੁਕੰਮਲ ਡਾਟਾ ਪੋਰਟਲ ਤੇ ਅਪਲੋਡ ਕਰਨਾ ਯਕੀਨੀ ਬਣਾਉਣ। ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਜਿਲਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ, ਸੀਨੀਅਰ ਮੈਡੀਕਲ ਅਫਸਰ ਡਾ ਕੰਵਲਦੀਪ ਸਿੰਘ, ਜਿਲਾ ਸਕੂਲ ਹੈਲਥ ਮੈਡੀਕਲ ਅਫਸਰ ਡਾ ਨਵਨੀਤ ਕੌਰ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਵਿੱਕੀ ਵਰਮਾ, ਜਗਜੀਤ ਸਿੰਘ ਅਤੇ ਗਗਨ ਥੰਮਨ ਆਦਿ ਹਾਜ਼ਰ ਸਨ।

 

*ਫੋਟੋ ਕੈਪਸ਼ਨ: ਵੀਡੀਓ ਕਾਨਫਰੰਸ ਕਰਦੇ ਹੋਏ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ।*

Leave a Comment

07:37