ਹਲਕਾ ਅਮਲੋਹ ਦੇ ਵਿਕਾਸ ਲਈ ਗ੍ਰਾਂਟਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ – ਵਿਧਾਇਕ ਗੈਰੀ ਬੜਿੰਗ
ਵਿਧਾਇਕ ਨੇ ਪਿੰਡ ਲਾਡਪੁਰ ਵਿਖੇ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ
ਅਮਲੋਹ,(ਅਜੇ ਕੁਮਾਰ)
ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਪਿੰਡ ਲਾਡਪੁਰ ਵਿਖੇ ਨੇਪਰੇ ਚੜੇ ਵਿਕਾਸ ਕੰਮਾਂ ਨੂੰ ਲੋਕ ਅਰਪਣ ਕੀਤਾ। ਇਸ ਮੌਕੇ ਸਰਪੰਚ ਜਗਦੀਪ ਸਿੰਘ ਜਿੰਮੀ ਵਲੋਂ ਮੁਸਕਲਾਂ ਬਾਰੇ ਦਸਿਆ ਗਿਆ ਜਿਨ੍ਹਾਂ ਦਾ ਵੀ ਵਿਧਾਇਕ ਨੇ ਪਹਿਲ ਦੇ ਅਧਾਰ ਤੇ ਹੱਲ ਕਰਵਾਉਂਣ ਦਾ ਭਰੋਸਾ ਦਿੰਦਿਆ ਕਿਹਾ ਕਿ ਹਲਕੇ ਦੇ ਵਿਕਾਸ ਕਰਵਾਉਂਣਾ ਹੀ ਉਨ੍ਹਾਂ ਦਾ ਮੁਖ ਮਨੋਰਥ ਹੈ। ਉਨ੍ਹਾਂ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਵਿਚ ਲੋਕਾਂ ਨੂੰ ਸਹਿਯੋਗ ਦੇਣ ਅਤੇ ਵਿਰੋਧੀ ਪਾਰਟੀਆਂ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਵੀ ਅਪੀਲ ਕੀਤੀ। ਸਰਪੰਚ ਜਿੰਮੀ ਲਾਡਪੁਰ ਨੇ ਦੱਸਿਆ ਕਿ ਵਿਧਾਇਕ ਵੱਲੋਂ ਪਿੰਡ ਲਾਡਪੁਰ ਵਿਖੇ ਸਟੇਡੀਅਮ, ਕਮਿਊਨਿਟੀ ਸੈਂਟਰ ਅਤੇ ਫਿਰਨੀ ਆਦਿ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਸਿੰਗਾਰਾ ਸਿੰਘ ਸਲਾਣਾ, ਕੁਲਵੰਤ ਸਿੰਘ, ਬਲਾਕ ਪ੍ਰਧਾਨ ਮਨਿੰਦਰ ਸਿੰਘ ਭੱਟੋਂ, ਪੰਚ ਹਰਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਕਿਸ਼ਨ ਕੁਮਾਰ, ਇੰਦਰਜੀਤ ਕੌਰ, ਪਰਮਜੀਤ ਕੌਰ, ਪ੍ਰਗਟ ਸਿੰਘ, ਨਰਿੰਦਰ ਸਿੰਘ, ਅਵਤਾਰ ਸਿੰਘ, ਗੁਰਦਿਆਲ ਸਿੰਘ, ਗੁਰਪ੍ਰੀਤ ਸਿੰਘ, ਅਜੈਬ ਸਿੰਘ, ਗੁਰਮੇਲ ਸਿੰਘ, ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਸਰਪੰਚ ਲਖਵੀਰ ਸਿੰਘ ਲੱਖਾ ਦੀਵਾ, ਸਰਪੰਚ ਹਰਪ੍ਰੀਤ ਸਿੰਘ ਕੋਟਲੀ, ਸਰਪੰਚ ਪ੍ਰਦੀਪ ਸਿੰਘ ਕੰਜਾਰੀ, ਸਰਪੰਚ ਜਸਮੇਲ ਸਿੰਘ ਮਾਨਗੜ੍ਹ, ਅਵਤਾਰ ਮੁਹੰਮਦ ਟੈਣੀ, ਸੁਖਚੈਨ ਸਿੰਘ ਦੀਵਾ, ਤਰਸੇਮ ਸਿੰਘ ਅਤੇ ਹਰਮੇਲ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸਨ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਲਾਡਪੁਰ ਵਿਖੇ ਵਿਕਾਸ ਕੰਮਾਂ ਦਾ ਉਦਘਾਟਨ ਕਰਦੇ ਹੋਏ।