180 ਨਸ਼ੀਲੀਆਂ ਗੋਲੀਆਂ ਤੇ 500 ਰੁਪਏ ਸਮੇਤ ਇੱਕ ਵਿਅਕਤੀ ਗ੍ਰਿਫਤਾਰ
ਫ਼ਤਹਿਗੜ੍ਹ ਸਾਹਿਬ,
ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀਆਂ ਹਦਾਇਤਾਂ ਤੇ ਚਲਾਈ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਥਾਣਾ ਸਰਹਿੰਦ ਪੁਲਿਸ ਨੇ ਇੱਕ ਵਿਅਕਤੀ ਨੂੰ 180 ਨਸ਼ੀਲੀਆਂ ਗੋਲੀਆਂ ਅਤੇ 500 ਰੁਪਏ ਦੀ ਨਗਦੀ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਸਰਹਿੰਦ ਦੇ ਐਸਐਚਓ ਸੰਦੀਪ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਅਤੇ ਸਹਾਇਕ ਥਾਣੇਦਾਰ ਜਸਮੇਰ ਸਿੰਘ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਜੀਟੀ ਰੋਡ ਤਰਖਾਣ ਮਾਜਰਾ ਮੌਜੂਦ ਸੀ ਕਿ ਇੱਕ ਵਿਅਕਤੀ ਸਰਹਿੰਦ ਵੱਲੋਂ ਸੜਕ ਤੇ ਪੈਦਲ ਆ ਰਿਹਾ ਸੀ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਪਿੱਛੇ ਮੁੜ ਪਿਆ, ਜਿਸ ਨੂੰ ਪੁਲਿਸ ਪਾਰਟੀ ਦੀ ਮਦਦ ਨਾਲ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਮਨਜੋਤ ਸਿੰਘ ਉਰਫ ਜੋਤਾ ਵਾਸੀ ਪਿੰਡ ਮੀਰਪੁਰ ਦੱਸਿਆ। ਉਸ ਦੀ ਤਲਾਸ਼ੀ ਲੈਣ ‘ਤੇ ਉਸ ਕੋਲੋਂ 180 ਨਸ਼ੀਲੀਆਂ ਗੋਲੀਆਂ ‘ਤੇ 500 ਰੁਪਏ ਦੀ ਨਗਦੀ ਬਰਾਮਦ ਹੋਈ। ਉਸ ਦੇ ਖਿਲਾਫ ਥਾਣਾ ਸਰਹਿੰਦ ਵਿਖੇ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਫੋਟੋ ਕੈਪਸ਼ਨ: ਗ੍ਰਿਫਤਾਰ ਵਿਅਕਤੀ ਪੁਲਿਸ ਪਾਰਟੀ ਨਾਲ।