ਪੰਜਾਬ ਦੀ ਆਪ ਸਰਕਾਰ ਨੇ ਹੁਣ ਤਕ 56 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ- ਵਿਧਾਇਕ ਗੈਰੀ ਬੜਿੰਗ
ਕਿਹਾ – ਸੂਬੇ ਵਿੱਚ ਕਰੀਬ 97 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਣ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ‘ਤੇ ਰੋਜ਼ਗਾਰ ਮਿਲਿਆ।
ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਰੀਬ 32.64 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜ ਕੀਤੇ ਲੋਕ ਅਰਪਿਤ।
ਅਮਲੋਹ(ਅਜੇ ਕੁਮਾਰ)
ਪੰਜਾਬ ਦੀ ਆਪ ਸਰਕਾਰ ਨੇ ਕੀਤੇ ਵਾਅਦਿਆਂ ਮੁਤਾਬਕ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਹਨ, ਜਿਸ ਤਹਿਤ ਹੁਣ ਤਕ ਸੂਬੇ ਦੇ ਨੌਜਵਾਨਾਂ ਨੂੰ 56 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਕਰੀਬ 97 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਣ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ‘ਤੇ ਰੋਜ਼ਗਾਰ ਵੀ ਮਿਲਿਆ ਹੈ।
ਇਹ ਜਾਣਕਾਰੀ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਹਲਕੇ ਦੇ 05 ਸਕੂਲਾਂ ਵਿੱਚ ਕਰੀਬ 32.64 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜ ਲੋਕ ਅਰਪਿਤ ਕਰਨ ਮੌਕੇ ਸਾਂਝੀ ਕੀਤੀ ਉਥੇ ਹੀ ਕਪੂਰਗੜ੍ਹ ਸਕੂਲ ਪਹੁੰਚਣ ਤੇ ਵਿਧਾਇਕ ਗੈਰੀ ਬੜਿੰਗ ਦਾ ਸੀ ਐਚ ਟੀ ਅਨਿਲ ਬਾਂਸਲ ਅਤੇ ਪ੍ਰਧਾਨ ਨਿਰਭੈ ਮਾਲੋਵਾਲ ਵੱਲੋਂ ਸਟਾਫ ਅਤੇ ਪਿੰਡ ਵਾਸੀਆਂ ਸਮੇਤ ਭਰਵਾਂ ਸਵਾਗਤ ਕੀਤਾ ਗਿਆ।ਇਹਨਾਂ 05 ਸਕੂਲਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਕਪੂਰਗੜ੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਮਸ਼ਪੁਰ, ਸਰਕਾਰੀ ਪ੍ਰਾਇਮਰੀ ਸਕੂਲ ਉੱਚੀ ਰੁੜਕੀ, ਸਰਕਾਰੀ ਪ੍ਰਾਇਮਰੀ ਸਕੂਲ ਦੀਵਾ ਗੰਢੂਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੈਜ਼ੁਲਾਪੁਰ ਸ਼ਾਮਲ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਬਣਾ ਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਉਚੇਰੀ ਸਿੱਖਿਆ ਹਾਸਲ ਕਰ ਕੇ ਵਿਦਿਆਰਥੀ ਉੱਚ ਆਹੁਦਿਆਂ ‘ਤੇ ਪਹੁੰਚ ਸਕਣ।
ਇਸ ਮੌਕੇ ਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਕਪੂਰਗੜ੍ਹ ਸਕੂਲ ਵਿਖੇ ਹੋਏ ਸਮਾਗਮ ਦੌਰਾਨ ਸੀ ਐਚ ਟੀ ਅਨਿਲ ਬਾਂਸਲ ਅਤੇ ਪ੍ਰਧਾਨ ਨਿਰਭੈ ਸਿੰਘ ਧਾਲੀਵਾਲ ਵੱਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੀਨੀਅਰ ਆਗੂ ਸ਼ਿੰਗਾਰਾ ਸਿੰਘ ਸਲਾਣਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਜੀਤ ਕੌਰ, ਸੀ ਐਚ ਟੀ ਅਨਿਲ ਬਾਂਸਲ, ਪ੍ਰਧਾਨ ਨਿਰਭੈ ਸਿੰਘ ਮਾਲੋਵਾਲ, ਰਣਜੀਤ ਸਿੰਘ ਪਨਾਗ, ਸਰਪੰਚ ਜਗਦੀਪ ਸਿੰਘ ਜਿੰਮੀ ਲਾਡਪੁਰ, ਪ੍ਰਦੀਪ ਸਿੰਘ ਸਰਪੰਚ ਕੰਜਾਰੀ , ਸਰਪੰਚ ਜਗੀਰੋ ਦੇਵੀ ਕਪੂਰਗੜ੍ਹ,ਗੁਰਵਿੰਦਰ ਸਿੰਘ ਮੀਆਂਪੁਰ, ਚੇਅਰਮੈਨ ਮਨਦੀਪ ਕੌਰ, ਪ੍ਰਿੰਸੀਪਲ ਰਵਿੰਦਰ ਕੌਰ, ਗੁਰਪ੍ਰੀਤ ਸਿੰਘ ਫੈਜ਼ੁਲਾਪੁਰ, ਮਾ. ਹਰਜੀਤ ਸਿੰਘ ਗਰੇਵਾਲ,ਸਿਆਮ ਸਿੰਘ ,ਸੁਖਜੀਤ ਸਿੰਘ ਮਾਵੀ, ਜਰਨੈਲ ਸਿੰਘ ਮੀਡੀਆ ਕੋਆਰਡੀਨੇਟਰ ਵੱਡੀ ਗਿਣਤੀ ਵਿਦਿਆਰਥੀ, ਅਧਿਆਪਕ ਤੇ ਪਿੰਡ ਵਾਸੀ ਹਾਜ਼ਰ ਸਨ।
ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਕਪੂਰਗੜ੍ਹ ਸਕੂਲ ਵਿਖੇ ਨੇਪਰੇ ਚੜੇ ਵਿਕਾਸ ਕੰਮਾਂ ਨੂੰ ਲੋਕ ਅਰਪਣ ਕਰਦੇ ਹੋਏ ਨਾਲ ਸੀ ਐਚ ਟੀ ਅਨਿਲ ਬਾਂਸਲ, ਪ੍ਰਧਾਨ ਨਿਰਭੈ ਸਿੰਘ ਮਾਲੋਵਾਲ, ਸ਼ਿੰਗਾਰਾ ਸਿੰਘ ਸਲਾਣਾ ਅਤੇ ਪਿੰਡ ਵਾਸੀ, ਸਟਾਫ।
ਸਮਾਗਮ ਦੌਰਾਨ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਸਨਮਾਨ ਕਰਦੇ ਹੋਏ ਸੀ ਐਚ ਟੀ ਅਨਿਲ ਬਾਂਸਲ, ਪ੍ਰਧਾਨ ਨਿਰਭੈ ਸਿੰਘ ਮਾਲੋਵਾਲ ਅਤੇ ਪ੍ਰਬੰਧਕ।