97 ਨਸ਼ੀਲੀਆਂ ਗੋਲੀਆਂ, 600 ਰੁਪੈ ਨਗਦ ਸਮੇਤ ਇੱਕ ਵਿਅਕਤੀ ਗ੍ਰਿਫਤਾਰ
ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)
ਜਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਹੁਕਮਾਂ ‘ਤੇ ਨਸ਼ਿਆ ਵਿਰੋਧੀ ਮੁਹਿੰਮ ਦੇ ਤਹਿਤ ਥਾਣਾ ਫਤਹਿਗੜ੍ਹ ਸਾਹਿਬ ਪੁਲਿਸ ਨੇ ਇੱਕ ਵਿਅਕਤੀ ਨੂੰ 97 ਨਸ਼ੀਲੀਆਂ ਗੋਲੀਆਂ ਅਤੇ 600 ਰੁਪਏ ਨਕਦ ਸਮੇਤ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਥਾਣਾ ਫਤਹਿਗੜ੍ਹ ਸਾਹਿਬ ਦੇ ਐਸਐਚਓ ਇੰਦਰਜੀਤ ਸਿੰਘ ਧਨੋਆ ਨੇ ਦੱਸਿਆ ਕਿ ਸਬ ਇੰਸਪੈਕਟਰ ਜਤਿੰਦਰਪਾਲ ਸਿੰਘ, ਸਹਾਇਕ ਥਾਣੇਦਾਰ ਪ੍ਰਿਥਵੀਰਾਜ, ਸਹਾਇਕ ਥਾਣੇਦਾਰ ਤਿਲਕ ਰਾਜ ਨੇ ਪੁਲਿਸ ਪਾਰਟੀ ਸਮੇਤ ਪੁਲ ਸੂਆ ਤਲਾਣੀਆਂ ਕੋਲ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਇੱਕ ਵਿਅਕਤੀ ਪਿੰਡ ਫਿਰੋਜ਼ਪੁਰ ਵੱਲੋਂ ਪੈਦਲ ਆ ਰਿਹਾ ਸੀ ਜਿਸ ਨੇ ਪੁਲੀਸ ਨੂੰ ਦੇਖ ਕੇ ਆਪਣੀ ਜੇਬ ਵਿੱਚੋਂ ਇੱਕ ਲਿਫਾਫਾ ਕੱਢ ਕੇ ਖੱਬੇ ਹੱਥ ਅਮਰੂਦਾਂ ਦੇ ਬਾਗ ਵਾਲੀ ਸਾਈਡ ਝਾੜੀਆਂ ਵਿੱਚ ਸੁੱਟ ਦਿੱਤਾ ਅਤੇ ਪਿੱਛੇ ਮੁੜਨ ਲੱਗਾ ਜਿਸ ਨੂੰ ਪੁਲਿਸ ਪਾਰਟੀ ਦੀ ਮਦਦ ਨਾਲ ਕਾਬੂ ਕਰਕੇ ਪੁਛਗਿਛ ਕੀਤੀ ਜਿਸ ਨੇ ਆਪਣਾ ਨਾਮ ਮਨਪ੍ਰੀਤ ਸਿੰਘ ਉਰਫ ਪ੍ਰੀਤ ਵਾਸੀ ਸਰਹਿੰਦ ਦੱਸਿਆ। ਉਸ ਪਾਸੋ 97 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸਦੇ ਖਿਲਾਫ ਥਾਣਾ ਫਤਹਿਗੜ੍ਹ ਸਾਹਿਬ ਵਿਖੇ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ।
ਫੋਟੋ ਕੈਪਸ਼ਨ:ਗ੍ਰਿਫਤਾਰ ਵਿਅਕਤੀ ਪੁਲਿਸ ਪਾਰਟੀ ਨਾਲ।