ਚੇਅਰਮੈਨ ਗੁਰਵਿੰਦਰ ਢਿਲੋ ਨੇ ਆਪ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ‘ਚ ਕੀਤਾ ਪ੍ਰਚਾਰ
ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)
ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਉਮੀਦਵਾਰ ਸੰਜੀਵ ਅਰੋੜਾ ਦੇ ਚੋਣ ਪ੍ਰਚਾਰ ਨੂੰ ਮੁਖ ਰੱਖ ਕੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਮਾਰਕੀਟ ਕਮੇਟੀ ਸਰਹਿੰਦ-ਫਤਹਿਗੜ੍ਹ ਸਾਹਿਬ ਦੇ ਚੇਅਰਮੈਨ ਅਤੇ ਵਾਰਡ ਇੰਚਾਰਜ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਿਛਲੇ ਤਿੰਨ ਸਾਲਾਂ ਵਿੱਚ ਲੋਕ ਹਿਤੈਸ਼ੀ ਕੰਮ ਕੀਤੇ ਹਨ ਜਿਸ ਸੱਦਕਾ ਇਸ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਵੋਟਰ ਇੱਕ ਪਾਸੜ ਵੋਟਾਂ ਦੇ ਕੇ ਭਾਰੀ ਬਹੁਮਤ ਨਾਲ ਕਾਮਯਾਬ ਕਰਨਗੇ। ਬੂਥ ਮੀਟਿੰਗ ਦੌਰਾਨ ਵੋਟਰਾਂ ਨੇ ਭਰੋਸਾ ਦਿਤਾ ਕਿ ਉਹ ਸ੍ਰੀ ਅਰੋੜਾ ਨੂੰ ਭਾਰੀ ਬਹੁਮਤ ਨਾਲ ਕਾਮਯਾਬ ਕਰਨਗੇ। ਉਨ੍ਹਾਂ ਕਿਹਾ ਕਿ ਆਦਮੀ ਪਾਰਟੀ ਦੇ ਕਾਰਜਕਾਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਕ ਵਿੱਚ ਵੋਟ ਪਾਉਣ ਦਾ ਉਨ੍ਹਾਂ ਮਨ ਬਣਾਇਆ ਹੋਇਆ ਹੈ ਕਿਉਂਕਿ ਦੂਜੀਆਂ ਰਵਾਇਤੀ ਪਾਰਟੀਆਂ ਵੱਲੋਂ ਦਿੱਤੇ ਘਸੇ ਪਿਟੇ ਅਤੇ ਪਹਿਲਾਂ ਤੋਂ ਹੀ ਨਕਾਰੇ ਉਮੀਦਵਾਰ ਮੈਦਾਨ ਵਿੱਚ ਲਿਆਦੇ ਹਨ। ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਹੁਣ ਪੰਜਾਬ ਵਿੱਚ ਕੋਈ ਅਧਾਰ ਨਹੀਂ ਰਿਹਾ ਅਤੇ ਜਿਸ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਮੌਜੂਦ ਹੈ ਉਸ ਤੋਂ ਹੀ ਕੰਮ ਕਾਰ ਦੀ ਆਸ ਕੀਤੀ ਜਾ ਸਕਦੀ ਹੈ। ਵੋਟਰਾਂ ਵੱਲੋਂ ਬਹੁਤ ਸਮਝਦਾਰੀ ਨਾਲ ਵੋਟ ਦੀ ਵਰਤੋ ਕੀਤੀ ਜਾਦੀ ਹੈ ਤਾਂ ਜੋ ਉਨ੍ਹਾਂ ਦੀ ਵੋਟ ਅਜਾਈਂ ਨਾ ਜਾਵੇ। ਸ੍ਰੀ ਢਿਲੋ ਨੇ ਦਸਿਆ ਕਿ ਪਾਰਟੀ ਉਮੀਦਵਾਰ ਭਾਰੀ ਬਹੁੱਮਤ ਨਾਲ ਕਾਮਯਾਬ ਹੋਵੇਗਾ।
ਫੋਟੋ ਕੈਪਸ਼ਨ: ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ‘ਚ ਪ੍ਰਚਾਰ ਕਰਦੇ ਹੋਏ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ।