
ਪਹਿਲਗਾਮ ਆਤੰਕੀ ਹਮਲਾ ਦੇਸ਼ ਦੇ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼-ਰਣਦੀਪ ਸਿੰਘ ਨਾਭਾ
ਅਮਲੋਹ(ਅਜੇ ਕੁਮਾਰ)
ਕਸ਼ਮੀਰ ਵਿਚ ਪਹਿਲਗਾਮ ਵਿੱਚ ਹੋਏ ਆਤੰਕਵਾਦੀ ਹਮਲੇ ਦੌਰਾਨ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨੇ ਕਿਹਾ ਇਹ ਹਮਲਾ ਭਾਰਤ ਦੇ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਸੀ ਕਿਉਂਕਿ ਭਾਰਤ ਵੱਖ-ਵੱਖ ਧਰਮਾਂ, ਸੱਭਿਆਚਾਰਾਂ ਅਤੇ ਸੰਸਕ੍ਰਿਤੀਆਂ ਦਾ ਦੇਸ ਹੈ। ਸਾਡੇ ਦੇਸ਼ ਵਿੱਚ ਆਤੰਕਵਾਦੀ ਸੋਚ ਵਾਲੇ ਲੋਕਾਂ ਲਈ ਕੋਈ ਜਗਾ ਨਹੀਂ। ਉਨ੍ਹਾਂ ਇਸ ਘੱਟਨਾ ਦੀ ਸਖਤ ਸਬਦਾਂ ਵਿਚ ਨਿੰਦਾ ਕਰਦੇ ਹੋਏ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਅੱਤਵਾਦੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਦੁਬਾਰਾ ਅਜਿਹੀ ਘਟਨਾ ਨਾ ਵਾਪਰ ਸਕੇ। ਇਸ ਮੌਕੇ ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਮੰਡੀ ਗੋਬਿੰਦਗੜ੍ਹ ਦੇ ਬਲਾਕ ਪ੍ਰਧਾਨ ਸੰਜੀਵ ਦੱਤਾ, ਸੀਨੀਅਰ ਆਗੂ ਡਾ. ਜੋਗਿੰਦਰ ਸਿੰਘ ਮੈਣੀ, ਸੇਵਾ ਦਲ ਦੇ ਪ੍ਰਧਾਨ ਲਾਲ ਸਿੰਘ ਲਾਲੀ, ਹਰਚੰਦ ਸਿੰਘ ਸਮਸ਼ਪੁਰ, ਗੁਰਬਚਨ ਸਿੰਘ ਕਾਹਨਪੁਰਾ, ਬਲਾਕ ਸੰਮਤੀ ਮੈਬਰ ਬਲਵੀਰ ਸਿੰਘ ਮਿੰਟੂ, ਸੋਨੀ ਰਤਨਪਾਲੋ, ਸੁਖਵੀਰ ਸਿੰਘ, ਅਮਨਦੀਪ ਰਾਜਗੜ੍ਹ, ਜੱਗੀ ਵੜੈਚਾਂ ਅਤੇ ਪੀਏ ਮਨਪ੍ਰੀਤ ਸਿੰਘ ਮਿੰਟਾ ਆਦਿ ਮੌਜੂਦ ਸਨ।
ਫੋਟੋ ਕੈਪਸ਼ਨ: ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਅਤੇ ਹੋਰ ਪਹਿਲਗਾਮ ਦੇ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕਰਦੇ ਹੋਏ।