ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆਂ ਦਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਕੀਤਾ ਸਨਮਾਨ
ਸ਼ਹੀਦੀ ਪੁਰਬੁ ਨੂੰ ਸਮਰਪਿਤ 11 ਦੇ ਨਗਰ ਕੀਰਤਨ ‘ਚ ਵੱਧ ਚੜ੍ਹ ਕੇ ਸਾਮਲ ਹੋਣ ਦਾ ਦਿਤਾ ਭਰੋਸਾ
ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)
ਬਾਬਾ ਦਲਵਾਰਾ ਸਿੰਘ ਰੋਹੀਸਰ ਸਾਹਿਬ ਮਾਲੋਵਾਲ ਵਾਲਿਆਂ ਵਲੋਂ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਅਤੇ ਭਾਈ ਮਤੀ ਦਾਸ, ਭਾਈ ਦਿਆਲਾ, ਭਾਈ ਸਤੀ ਦਾਸ ਦੀਆਂ ਸਹਾਦਤਾਂ ਨੂੰ ਸਮਰਪਿਤ ਨਗਰ ਕੀਰਤਨ 11 ਜੁਲਾਈ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਆਨੰਦਪੁਰ ਸਾਹਿਬ ਤੋਂ ਸੁਰੂ ਕਰਨ ਦਾ ਫ਼ੈਸਲਾ ਬਹੁਤ ਸਲਾਘਾਯੋਗ ਹੈ ਅਤੇ ਇਸ ਦੇ 11 ਜੁਲਾਈ ਨੂੰ ਦੁਪਹਿਰ 2 ਵਜੇ ਗੁਰਦੁਆਰਾ ਜੋਤੀ ਸਰੂਪ ਫ਼ਤਹਿਗੜ੍ਹ ਸਾਹਿਬ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਹ ਗੱਲ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੇ ਅੱਜ ਬਾਬਾ ਦਲਵਾਰਾ ਸਿੰਘ ਦਾ ਸੱਦਾ ਪੱਤਰ ਕਬੂਲਦੇ ਹੋਏ ਸਨਮਾਨ ਕਰਨ ਮੌਕੇ ਕਹੀ। ਉਨ੍ਹਾਂ ਇਸ ਮਹਾਨ ਨਗਰ ਕੀਰਤਨ ਵਿਚ ਜ਼ਿਲ੍ਹੇ ਦੀਆਂ ਸਮੂਹ ਸੰਗਤਾਂ ਨੂੰ ਵੱਧ ਚੜ੍ਹ ਕੇ ਸਾਮਲ ਹੋਣ ਦੀ ਅਪੀਲ ਕੀਤੀ। ਬਾਬਾ ਦਲਵਾਰਾ ਸਿੰਘ ਨੇ ਦਸਿਆ ਕਿ ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਅਤੇ 5 ਪਿਆਰਿਆਂ ਦੀ ਅਗਵਾਈ ਹੇਠ ਸੁਰੂ ਹੋ ਰਹੀ ਹੈ। ਉਨ੍ਹਾਂ ਸਮੂਹ ਧਾਰਮਿਕ, ਸਮਾਜਿਕ, ਰਾਜਨੀਤਕ ਸੰਸਥਾਵਾਂ, ਕਲੱਬਾਂ, ਪੰਚਾਇਤਾਂ ਅਤੇ ਸਭਾਵਾਂ ਨੂੰ ਇਸ ਵਿਚ ਵੱਧ ਚੜ੍ਹ ਕੇ ਸਾਮਲ ਹੋਣ ਦੀ ਅਪੀਲ ਕੀਤੀ ਤਾਂ ਜੋਂ ਸਾਡੀ ਆਉਂਣ ਵਾਲੀ ਪਨੀਰੀ ਨੂੰ ਆਪਣੇ ਅਮੀਰ ਵਿਰਸੇ ਬਾਰੇ ਜਾਣਕਾਰੀ ਮਿਲ ਸਕੇ।
ਫੋਟੋ ਕੈਪਸਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਅਤੇ ਹੋਰ ਸੰਤ ਬਾਬਾ ਦਲਵਾਰਾ ਸਿੰਘ ਦਾ ਸਨਮਾਨ ਕਰਦੇ ਹੋਏ।