ਸਾਨੂੰ ਗੁਰੂਆਂ ਦੇ ਦਰਸਾਏ ਮਾਰਗ ਉਪਰ ਚਲ ਕੇ ਮਾਨਵਤਾ ਦੀ ਸੇਵਾ ਕਰਨੀ ਚਾਹੀਦੀ ਹੈ-ਬਾਬਾ ਦਲਵਾਰਾ ਸਿੰਘ
ਸ੍ਰੀ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਹੋਇਆ
ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)
ਗੁਰਦੁਆਰਾ ਗੁਰੂ ਕਾ ਮਹਿਲ ਭੋਰਾ ਸਾਹਿਬ ਤੋਂ ਸ਼ੁਰੂ ਹੋਈ ਧਰਮ ਬਚਾਓ ਯਾਤਰਾ ’ ਚ ਪੰਜਾਬ ਦੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਗੁਰੂ ਸਾਹਿਬ ਦੀ ਹਿੰਦੂ ਧਰਮ ਦੀ ਰਾਖੀ ਲਈ ਦਿੱਤੀ ਗਈ ਅਦੁਤੀ ਸ਼ਹਾਦਤ ਨੂੰ ਨਮਨ ਕੀਤਾ। ਇਸ ਯਾਤਰਾ ਦਾ ਸੰਤ ਬਾਬਾ ਦਲਵਾਰਾ ਸਿੰਘ ਗੁਰਦੁਆਰਾ ਰੋਹੀਸਰ ਸਾਹਿਬ ਵਾਲਿਆ ਦੀ ਅਗਵਾਈ ਵਿਚ ਸਵਾਗਤ ਕੀਤਾ ਗਿਆ, ਉਥ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆ ਨੇ ਵੀ ਬਾਬਾ ਦਲਵਾਰਾ ਸਿੰਘ ਅਤੇ ਜਥੇਦਾਰ ਜਗਜੀਤ ਸਿੰਘ ਗੁਰੁਦਆਰਾ ਕ੍ਰਿਪਾ ਸਰ ਸਾਹਿਬ ਦਾ ਧਾਰਮਿਕ, ਸਮਾਜਿਕ ਅਤੇ ਰਾਜਸੀ ਜਥੇਬੰਦੀਆਂ ਲੇ ਸਿਰਪਾਓ ਦੇ ਕੇ ਸਨਮਾਨ ਕੀਤਾ। ਅਤੇ ਇਸ ਕਾਰਜ ਦੀ ਸਲਾਘਾ ਕੀਤੀ। ਗੌਰਤਲਬ ਹਿਆ ਕੇ 11 ਜੁਲਾਈ 1675 ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਸ਼ਹਾਦਤ ਦੇਣ ਲਈ ਰਵਾਨਾ ਹੋਏ ਸਨ। ਇਹ ਯਾਤਰਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਗੁਰੂ ਕਾ ਤਾਲ ਆਗਰਾ ਵਿਖੇ ਪੁੱਜੇਗੀ ਤੇ ਉਪਰੰਤ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਪੁੱਜ ਕੇ 14 ਜੁਲਾਈ ਨੂੰ ਸਮਾਪਤ ਹੋਵੇਗੀ। ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਅੰਦਰ ਹੋ ਰਹੇ ਧਰਮ ਪਰਿਵਰਤਨ ਤੇ ਗਹਿਰੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਗੁਰੂਆਂ ਪੀਰਾਂ ਦੀ ਇਸ ਮੁਕੱਦਸ ਧਰਤੀ ਤੇ ਕੁਝ ਲੋਕ ਛੋਟੇ ਲਾਲਚਾਂ ਕਰਕੇ ਧਰਮ ਪਰਿਵਰਤਨ ਕਰ ਰਹੇ ਹਨ ਜੋ ਕਿ ਮੰਦਭਾਗਾ ਹੈ। ਇਸ ਮੌਕੇ ਸਾਬਕਾ ਪੁਲਿਸ ਅਧਿਕਾਰੀ ਰਣਬੀਰ ਸਿੰਘ ਖੱਟੜਾ, ਸੰਤ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ ਵਾਲੇ, ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਭਾਜਪਾ ਯੂਵਾ ਮੋਰਚੇ ਦੇ ਕੌਮੀ ਕਾਰਜਕਾਰਨੀ ਕਮੇਟੀ ਦੇ ਮੈਬਰ ਐਡਵੋਕੇਟ ਸੁਖਵਿੱਦਰ ਸਿੰਘ ਸੁੱਖੀ, ਸਮਾਜ ਸੇਵੀ ਡਾ. ਰਘਬੀਰ ਸੁਕਲਾ, ਭਾਜਪਾ ਦੇ ਸੂਬਾਈ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਜਤਿੰਦਰ ਸਿੰਘ ਅਠਵਾਲ, ਪਰਮਿੰਦਰ ਸ਼ਰਮਾ, ਮੁਕੇਸ਼ ਨੱਢਾ ਤੇ ਰਤਨ ਧਨੇੜਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਦੇ ਵਰਕਰ ਮੌਜੂਦ ਸਨ।
ਫੋਟੋ ਕੈਪਸ਼ਨ: ਧਰਮ ਬਚਾਓ ਯਾਤਰਾ ਚ ਸ਼ਮੂਲੀਅਤ ਕਰਦੇ ਹੋਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ।
ਫੋਟੋ ਕੈਪਸ਼ਨ: ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਪੰਜਾਬ ਦੇ ਰਾਜਪਾਲ।
