ਸਹਿਰ ਦੀਆਂ ਧਾਰਮਿਕ ਸੰਸਥਾਵਾਂ ਦੀ ਅਹਿਮ ਮੀਟਿੰਗ 27 ਨੂੰ-ਸੂਦ, ਸ਼ਰਮਾ,15 ਅਗਸਤ ਨੂੰ ਗਊਸ਼ਾਲਾ ‘ਚ ਗਵਾਲਿਆਂ ਦੇ ਕਮਰਿਆਂ ਦਾ ਉਦਘਾਟਨ ਕਰਨਗੇ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ
ਅਮਲੋਹ(ਅਜੇ ਕੁਮਾਰ)
ਗਊ ਸੇਵਾ ਸਮਿਤੀ ਅਮਲੋਹ ਦੇ ਪ੍ਰਧਾਨ ਭੂਸ਼ਨ ਸੂਦ, ਸਰਪਰਸਤ ਪ੍ਰੇਮ ਚੰਦ ਸ਼ਰਮਾ, ਜਨਰਲ ਸਕੱਤਰ ਮਾਸਟਰ ਰਜੇਸ਼ ਕੁਮਾਰ, ਮੀਤ ਪ੍ਰਧਾਨ ਐਸਡੀਓ ਸੰਦੀਪ ਧੀਰ ਅਤੇ ਜੁਆਇੰਟ ਸਕੱਤਰ ਸੁੰਦਰ ਲਾਲ ਝੱਟਾ ਨੇ ਦਸਿਆ ਕਿ ਸਮਿਤੀ ਵਲੋਂ ਸ੍ਰੀ ਸੰਗਮੇਸ਼ਵਰ ਗਊਸ਼ਾਲਾ ਅਮਲੋਹ ਵਿਚ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਅਤੇ ਸੰਗਤਾਂ ਦੇ ਵੱਡੇ ਸਹਿਯੋਗ ਨਾਲ ਲੱਖਾਂ ਰੁਪਏ ਖਰਚ ਕਰਕੇ ਗਵਾਲਿਆਂ ਦੀ ਰਿਹਾਇਸ਼ ਲਈ ਸਾਨਦਾਰ ਕਮਰਿਆਂ ਦਾ ਨਿਰਮਾਣ ਕੀਤਾ ਹੈ ਜਿਨ੍ਹਾਂ ਦਾ ਉਦਘਾਟਨ ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਾਲੇ 15 ਅਗਸਤ ਨੂੰ ਦੁਪਹਿਰ 11 ਵਜੇ ਕਰਨਗੇ, ਇਸ ਮੌਕੇ ਅਤੁੱਟ ਲੰਗਰ ਵੀ ਚਲਾਇਆ ਜਾਵੇਗਾ। ਉਨ੍ਹਾਂ ਦਸਿਆ ਕਿ ਪ੍ਰੋਗਰਾਮ ਦੀ ਤਿਆਰੀਆਂ ਸਬੰਧੀ ਸ਼ਹਿਰ ਦੀਆਂ ਸਮੁੱਚੀਆਂ ਧਾਰਮਿਕ ਸੰਸਥਾਵਾਂ ਅਤੇ ਪਤਵੰਤਿਆਂ ਦੀ ਇਕ ਅਹਿਮ ਮੀਟਿੰਗ 27 ਜੁਲਾਈ ਨੂੰ ਸਾਮ 4 ਵਜੇ ਗਊਸ਼ਾਲਾ ਅਮਲੋਹ ਵਿਚ ਹੋਵੇਗੀ। ਉਨ੍ਹਾਂ ਸਮੂਹ ਸੰਸਥਾਵਾਂ ਦੇ ਆਗੂਆਂ ਅਤੇ ਪਤਵੰਤਿਆਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਸ੍ਰੀ ਰਾਮ ਮੰਦਰ ਕਮੇਟੀ ਦੇ ਪ੍ਰਧਾਨ ਸੋਹਣ ਲਾਲ ਅਬਰੋਲ, ਖਜ਼ਾਨਚੀ ਸਿਵ ਕੁਮਾਰ ਗੋਇਲ, ਵਿਨੋਦ ਅਬਰੋਲ, ਗਊਸ਼ਾਲਾ ਅਮਲੋਹ ਦੇ ਪ੍ਰਧਾਨ ਸਿਵ ਕੁਮਾਰ ਗਰਗ, ਸੁਰੇਸ ਕੁਮਾਰ ਅਮਲੋਹ ਅਤੇ ਸਵਰਨਜੀਤ ਸਿੰਘ ਆਦਿ ਹਾਜ਼ਰ ਸਨ।
ਫ਼ੋਟੋ ਕੈਪਸਨ: ਸਮਿਤੀ ਦੀ ਮੀਟਿੰਗ ਦੌਰਾਨ ਵਿਚਾਰਾਂ ਕਰਦੇ ਹੋਏ ਸਮਿਤੀ ਦੇ ਪ੍ਰਧਾਨ ਭੂਸ਼ਨ ਸੂਦ, ਸਰਪਰਸਤ ਪ੍ਰੇਮ ਚੰਦ ਸ਼ਰਮਾ ਅਤੇ ਹੋਰ।