ਕਾਂਗਰਸ ਪਾਰਟੀ ਨੂੰ ਹਲਕਾ ਅਮਲੋਹ ਅੰਦਰ ਕੀਤਾ ਜਾਵੇਗਾ ਹੋਰ ਮਜਬੂਤ – ਜਗਤਾਰ ਤੰਗਰਾਲਾ
ਅਮਲੋਹ(ਅਜੇ ਕੁਮਾਰ)
ਕਾਂਗਰਸ ਪਾਰਟੀ ਐਸ ਸੀ ਸੈਲ ਅਮਲੋਹ ਬਲਾਕ ਦੇ ਪ੍ਰਧਾਨ ਜਗਤਾਰ ਸਿੰਘ ਤੰਗਰਾਲਾ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਦੇ ਹਲਕਾ ਅਮਲੋਹ ਅੰਦਰ ਕਾਂਗਰਸ ਪਾਰਟੀ ਨੂੰ ਹੋਰ ਜ਼ਿਆਦਾ ਮਜ਼ਬੂਤ ਕੀਤਾ ਜਾ ਅਤੇ ਆਉਣ ਵਾਲੇ ਦਿਨਾਂ ਵਿੱਚ ਹਰ ਘਰ ਤੱਕ ਪਹੁੰਚ ਕੀਤੀ ਜਾਵੇਗੀ ਤਾਂ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹਲਕਾ ਅਮਲੋਹ ਅੰਦਰੋਂ ਵੱਡੀ ਜਿੱਤ ਹੋ ਸਕੇ। ਉਹਨਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਉਹ 2027 ਵਿੱਚ ਆਪ ਸਰਕਾਰ ਨੂੰ ਚੱਲਦਾ ਕਰਕੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ ਅਤੇ ਪੰਜਾਬ ਦੇ ਲੋਕਾਂ ਦਾ ਅੱਜ ਸੂਬੇ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ ਅਤੇ ਪਿਛਲੀ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਯਾਦ ਕਰਨ ਲੱਗ ਪਏ ਹਨ। ਇਸ ਮੌਕੇ ਗੁਰਜੀਤ ਸਿੰਘ, ਮੇਜਰ ਸਿੰਘ, ਸਿਕੰਦਰ ਸਿੰਘ ਆਦਿ ਮੌਜੂਦ ਸਨ।
ਫੋਟੋ ਕੈਪਸਨ :ਕਾਂਗਰਸ ਐਸ ਸੀ ਸੈਲ ਅਮਲੋਹ ਬਲਾਕ ਦੇ ਪ੍ਰਧਾਨ ਜਗਤਾਰ ਸਿੰਘ ਤੰਗਰਾਲਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।