- ਸ਼ਹਿਰ ਵਾਸੀਆਂ ਦੀਆਂ ਹਰ ਸਮੱਸਿਆ ਦਾ ਹੱਲ ਪਹਿਲ ਦੇ ਅਧਾਰ ਤੇ ਵਿਧਾਇਕ ਬੜਿੰਗ ਦੇ ਯਤਨਾ ਸਦਕਾ ਕੀਤਾ ਜਾ ਰਿਹਾ- ਵਿੱਕੀ ਮਿੱਤਲ
ਅਮਲੋਹ(ਅਜੇ ਕੁਮਾਰ)
ਅਮਲੋਹ ਸ਼ਹਿਰ ਦੇ ਵਾਰਡ ਨੰਬਰ 10 ਦੇ ਵਸਨੀਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਹੱਲ ਕਰਵਾਉਣ ਤੇ ਵਾਰਡ ਵਾਸੀ ਨਗਰ ਕੌਂਸਲ ਅਮਲੋਹ ਵਿਖੇ ਸੀਨੀਅਰ ਮੀਤ ਪ੍ਰਧਾਨ ਵਿੱਕੀ ਮਿੱਤਲ ਦਾ ਵਿਸ਼ੇਸ਼ ਧੰਨਵਾਦ ਕਰਨ ਲਈ ਪਹੁੰਚੇ, ਉਥੇ ਹੀ ਵਿੱਕੀ ਮਿੱਤਲ ਨੇ ਆਉਣ ਵਾਲੇ ਸਮੇਂ ਵਿੱਚ ਵੀ ਹਰ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਤੇ ਪ੍ਰਧਾਨ ਵਿੱਕੀ ਮਿੱਤਲ ਨੇ ਕਿਹਾ ਕਿ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਧਿਆਨ ਵਿੱਚ ਲਿਆਕੇ ਸਹਿਰ ਵਾਸੀਆਂ ਦੀਆ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ ਅਤੇ ਸ਼ਹਿਰ ਵਾਸੀਆਂ ਨੂੰ ਜੇਕਰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਲ ਆਉਂਦੀ ਹੈ ਸਾਡੇ ਧਿਆਨ ਵਿੱਚ ਜਰੂਰ ਲਿਆਉਣ ਜਿਸਦਾ ਹੱਲ ਕੀਤਾ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ,ਜਿਸਦੇ ਤਹਿਤ ਨਸ਼ਾ ਤਸਕਰਾਂ ਖਿਲਾਫ ਵੱਡੀਆਂ ਕਾਰਵਾਈਆਂ ਹੋਈਆਂ ਹਨ,ਅਤੇ ਹਲਕਾ ਅਮਲੋਹ ਅੰਦਰੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਆਪਣਾ ਅਹਿਮ ਰੋਲ ਨਿਭਾਅ ਰਹੇ ਹਨ ਅਤੇ ਹਰ ਵਿਅਕਤੀ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਸਾਥ ਜਰੂਰ ਦੇਣਾ ਚਾਹੀਦਾ ਹੈ ਕਿਉਂਕਿ ਸਾਰਿਆਂ ਦੇ ਸਹਿਯੋਗ ਸਦਕਾ ਹੀ ਨਸ਼ਿਆਂ ਦੇ ਕੋਹੜ ਨੂੰ ਖਤਮ ਕੀਤਾ ਜਾ ਸਕਦਾ ਹੈ। ਇਸ ਮੌਕੇ ਤੇ ਐਡਵੋਕੇਟ ਗੋਪਾਲ ਕ੍ਰਿਸ਼ਨ ਗਰਗ, ਸੰਜੇ ਅਮਲੋਹ, ਕੌਂਸਲਰ ਜਸਵਿੰਦਰ ਸਿੰਘ, ਠੇਕੇਦਾਰ ਹੈਪੀ, ਅਭੀ, ਖੁਸ਼ਦੀਪ ਸਿੰਘ ਪੰਡਿਤ ਸੁਸ਼ੀਲ ਕੁਮਾਰ ਆਦਿ ਮੌਜੂਦ ਸਨ।
ਫੋਟੋ ਕੈਪਸਨ :ਨਗਰ ਕੌਂਸਲ ਅਮਲੋਹ ਦੇ ਸੀਨੀਅਰ ਮੀਤ ਪ੍ਰਧਾਨ ਵਿੱਕੀ ਮਿੱਤਲ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।