ਕਿਸਾਨੀ ਨੂੰ ਤਬਾਹ ਕਰ ਦੇਵੇਗੀ ਮਾਨ ਸਰਕਾਰ ਦੀ ਲੈਂਡ ਪੂਲਿੰਗ ਪਾਲਸੀ-ਕੁਲਦੀਪ ਮਛਰਾਈ, ਹਰਬੰਸ ਬਡਾਲੀ
ਅਮਲੋਹ(ਅਜੇ ਕੁਮਾਰ)
ਭਗਵੰਤ ਮਾਨ ਦੀ ਸੂਬਾ ਸਰਕਾਰ ਵੱਲੋਂ ਜੋ ਲੈਂਡ ਪੂਲਿੰਗ ਨੀਤੀ ਲਾਗੂ ਕੀਤੀ ਜਾ ਰਹੀ ਹੈ ਉਹ ਪੰਜਾਬ ਦੀ ਹਜ਼ਾਰਾਂ ਏਕੜ ਉਪਜਾਊ ਜਮੀਨ ਤਬਾਹ ਕਰ ਦੇਵੇਗੀ ਅਤੇ ਸੂਬੇ ਦੀ ਕਿਸਾਨੀ ਨੂੰ ਭਾਰੀ ਆਰਥਿਕ ਢਾਅ ਲਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਜਥੇਦਾਰ ਕੁਲਦੀਪ ਸਿੰਘ ਮਛਰਾਈ ਅਤੇ ਹਲਕਾ ਆਬਜ਼ਰਵਰ ਜਥੇਦਾਰ ਹਰਬੰਸ ਸਿੰਘ ਬਡਾਲੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸੂਬਾ ਖੇਤੀਬਾੜੀ ਅਤੇ ਕਿਸਾਨੀ ਤੇ ਨਿਰਭਰ ਹੈ ਸੂਬਾ ਹੈ, ਜੇਕਰ ਜੇਕਰ ਇਥੇ ਜ਼ਮੀਨ ਹੀ ਨਹੀਂ ਰਹੇਗੀ ਤਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਨਾ ਖੇਤ ‘ਚ ਕਰਨ ਲਈ ਕੰਮ ਹੋਵੇਗਾ ਨਾ ਹੀ ਅਨਾਜ ਹੋਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਇਹ ਨੀਤੀ ਕਿਸਾਨ, ਮਜ਼ਦੂਰ ਅਤੇ ਹੋਰ ਕਾਰੋਬਾਰਾਂ ਨੂੰ ਤਬਾਹ ਕਰਨ ਵਾਲੀ ਹੈ। ਪੰਜਾਬ ਪਹਿਲਾ ਹੀ ਆਰਥਿਕ ਪੱਖੋ ਕਮਜੋਰ ਹੋ ਚੁਕਿਆ ਹੈ ਅਤੇ ਇਸ ਨਾਲ ਉਸ ਨੂੰ ਹੋਰ ਵੱਡੀ ਢਾਅ ਲਗੇਗੀ। ਉਨ੍ਹਾਂ ਤੁਰੰਤ ਇਹ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ।
ਫੋਟੋ ਕੈਪਸਨ: ਜਥੇਦਾਰ ਕੁਲਦੀਪ ਸਿੰਘ ਮਛਰਾਂਈ
ਫ਼ੋਟੋ ਕੈਪਸਨ: ਜਥੇਦਾਰ ਹਰਬੰਸ ਸਿੰਘ ਬਡਾਲੀ