ਪੰਜਾਬ ਸਰਕਾਰ ਕਿਸਾਨਾਂ ਦੀ ਆਪਣੀ ਸਰਕਾਰ: ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ
ਅਮਲੋਹ(ਅਜੇ ਕੁਮਾਰ)
ਪੰਜਾਬ ਸਰਕਾਰ ਅਜਿਹਾ ਕੋਈ ਫ਼ੈਸਲਾ ਲਾਗੂ ਨਹੀਂ ਕਰੇਗੀ ਜੋ ਕਿਸਾਨਾਂ ਨੂੰ ਮਨਜ਼ੂਰ ਨਹੀਂ। ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਵਾਪਸੀ ਇਸੇ ਕਾਰਨ ਹੋਈ। ਵਿਰੋਧੀ ਪਾਰਟੀਆਂ ਤੋਂ ਪੰਜਾਬ ਸਰਕਾਰ ਨਾ ਕਦੇ ਘਾਬਰੀ ਸੀ ਨਾ ਕਦੇ ਘਬਰਾਏਗੀ।ਲੈਂਡ ਪੂਲਿੰਗ ਪਾਲਿਸੀ ਵਾਪਸੀ ਦਾ ਫੈਸਲਾ ਸਰਕਾਰ ਵੱਲੋਂ ਕਿਸਾਨਾਂ ਨਾਲ ਰਾਏ ਮਸ਼ਵਰਾ ਕਰਕੇ ਹੀ ਲਿਆ ਗਿਆ ਹੈ। ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਹੀ ਐਲਾਨ ਕੀਤਾ ਗਿਆ ਸੀ ਕਿ ਜਿਮੀਂਦਾਰਾਂ ਸੰਬੰਧੀ ਕੋਈ ਵੀ ਕਾਨੂੰਨ ੳਹਨਾਂ ਦੀ ਰਾਏ ਬਿਨਾਂ ਨਹੀਂ ਲਾਗੂ ਕੀਤਾ ਜਾਵੇਗਾ। ਇਕ ਮੁਲਾਕਾਤ ਦੌਰਾਨ ਮਾਰਕੀਟ ਕਮੇਟੀ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਪਾਲਿਸੀ ਵਾਪਸੀ ਇੱਕ ਸ਼ਲਾਘਾਯੋਗ ਕਦਮ ਹੈ।