ਗਊਸਾਲਾ ਅਮਲੋਹ ਵੱਲੋਂ ਸੀਨੀਅਰ ਮੀਤ ਪ੍ਰਧਾਨ ਵਿੱਕੀ ਮਿੱਤਲ ਦਾ ਕੀਤਾ ਸਨਮਾਨ
ਅਮਲੋਹ(ਅਜੇ ਕੁਮਾਰ)
ਸ੍ਰੀ ਸੰਗਮੇਸਵਰ ਗਊਸਾਲਾ, ਅਮਲੋਹ ਵੱਲੋਂ ਨਗਰ ਕੌਂਸਲ ਅਮਲੋਹ ਦੇ ਸੀਨੀਅਰ ਮੀਤ ਪ੍ਰਧਾਨ ਸ਼੍ਰੀ ਵਿੱਕੀ ਮਿੱਤਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਇਹ ਸਨਮਾਨ ਗਊਸਾਲਾ ਦੇ ਪ੍ਰਧਾਨ ਸ਼ਿਵ ਕੁਮਾਰ ਗਰਗ ਅਤੇ ਕਮੇਟੀ ਮੈਂਬਰਾਂ ਨੇ ਵੱਲੋਂ ਦਿੱਤਾ ਗਿਆ। ਇਸ ਮੌਕੇ ਉੱਤੇ ਵਿੱਕੀ ਮਿੱਤਲ ਨੇ ਗਊਸਾਲਾ ਦੇ ਪਵਿੱਤਰ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਕਮੇਟੀ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਗਊਸਾਲਾ ਦੀ ਸੇਵਾ ਵਿੱਚ ਯੋਗਦਾਨ ਪਾਉਣ ਲਈ ਅੱਗੇ ਆਉਣ ਤਾਂ ਜੋ ਗਾਵਾਂ ਨੂੰ ਕਿਸੇ ਕਿਸਮ ਦੀ ਕੋਈ ਮੁਸਕਲ ਨਾ ਆਵੇ। ਉਨ੍ਹਾਂ ਭਰੋਸਾ ਦਿੱਤਾ ਕਿ ਜਿੱਥੇ ਗਊਸ਼ਾਲਾ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਉਥੇ ਸ਼ਹਿਰ ਨੂੰ ਵਿਕਾਸ ਪੱਖੋ ਮੋਹਰੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਫੋਟੋ ਕੈਪਸਨ: ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਵਿੱਕੀ ਮਿੱਤਲ ਦਾ ਸਨਮਾਨ ਕਰਦੇ ਗਊਸਾਲਾ ਦੇ ਪ੍ਰਧਾਨ ਸਿਵ ਕੁਮਾਰ ਗਰਗ ਅਤੇ ਹੋਰ।